International

ਕੈਨੇਡਾ ਦੀ ਧਰਤੀ ‘ਤੇ ਗੂੰਜੇ ਕਿਸਾਨੀ ਅੰਦੋਲਨ ਦੇ ਨਾਅਰੇ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦੇ ਹੱਕ ਲਈ ਬਾਹਰਲੇ ਮੁਲਕਾਂ ਵਿੱਚ ਵੱਸਦੇ ਪੰਜਾਬੀਆਂ ਨੇ ਕਿਸਾਨੀ ਏਕਤਾ ਦਾ ਹੱਲਾ ਬੋਲਿਆ ਹੈ। ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਭਾਰੀ ਗਿਣਤੀ ‘ਚ ਪੰਜਾਬੀਆਂ ਵੱਲੋਂ ਕਿਸਾਨਾਂ ਦੀ ਦਿੱਲੀ ਜਿੱਤ ਲਈ ਅਤੇ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਨੂੰ ਹੱਲ੍ਹਾਂ ਸ਼ੇਰੀ ਦਿੱਤੀ ਗਈ ਹੈ ਅਤੇ ਨਾਲ ਹੀ ਕਿਸਾਨ ਏਕਤਾ ਦੇ ਨਾਅਰੇ ਲਾਏ ਗਏ।

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਸਣੇ ਅਮਰੀਕਾ ਵਿੱਚ ਵੀ ਕਈ ਥਾਂਈ ਪੰਜਾਬੀਆਂ ਵੱਲੋਂ ਦਿੱਲੀ ‘ਚ ਛਿੜੇ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਕਾਲੇ ਝੰਡੇ ਲਹਿਰਾਏ ਗਏ ਅਤੇ ਕਿਸਾਨ ਏਕਤਾ ਜ਼ਿੰਦਾਬਾਦ ਅਤੇ ਬੋਲੇ ਸੋ ਨਿਹਾਲ ਦੇ ਨਾਅਰੇ ਲਾਏ ਗਏ। ਕੁੱਚ ਕੈਨੇਡੀਅਨ ਪੰਜਾਬੀਆਂ ਨੇ ਸੜਕਾਂ ‘ਤੇ ਟਰੈਫਿਕ ਰੋਕ ਕਿਸਾਨੀ ਝੰਡੇ ਲਹਿਰਾਏ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਅਤੇ ਉਨ੍ਹਾਂ ਦੀ ਸਪੋਰਟ ਕਰਨ ਦੇ ਮੰਗ ਕੀਤੀ, ਇਸ ਦੇ ਨਾਲ ਉਨ੍ਹਾਂ ਨੇ ਭਾਰਤ ਵਿੱਚ ਮੋਦੀ ਸਰਕਾਰ ਦੀ ਨਿੰਦਾ ਕੀਤੀ ਅਤੇ ਜਲਦ ਖੇਤੀ ਬਿੱਲਾ ਨੂੰ ਰੱਦ ਕਰਨ ਦੇ ਨਾਅਰੇ ਲਾਏ।