International

ਕੈਨੇਡਾ ‘ਚ ਪੀਐੱਮ ਜਸਟਿਨ ਟਰੂਡੋ ਦੀ ਮੌਜੂਦਗੀ ‘ਚ ਖਾਲਿਸਤਾਨ ਦੇ ਸਮਰਥਨ ‘ਚ ਲੱਗੇ ਨਾਅਰੇ

ਕੈਨੇਡਾ (Canada) ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau)  ਡਾਊਨਟਾਊਨ ਟੋਰਾਂਟੋ (Toronto) ਵਿੱਚ ਖਾਲਸਾ ਡੇਅ ਪਰੇਡ ਮੌਕੇ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਐਤਵਾਰ ਨੂੰ ਟੋਰਾਂਟੋ ਵਿੱਚ ਇੱਕ ਸਮਾਗਮ ਦੌਰਾਨ ਸਿੱਖ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਪੁੱਜੇ ਤਾਂ ਭੀੜ ਵੱਲੋਂ ਖਾਲਿਸਤਾਨ ਪੱਖੀ ਨਾਅਰੇ ਲਾਏ ਗਏ। ਸਮਾਗਮ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਵਿੱਚ ਸਿੱਖ ਭਾਈਚਾਰੇ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਲਈ ਵਚਨਬੱਧ ਹੈ।

ਜਸਟਿਨ ਟਰੂਡੋ ਨੇ ਸਿੱਖਾਂ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਦੋਸਤਾਂ ਅਤੇ ਪਰਿਵਾਰਾਂ ਨੂੰ ਨਾਲ ਲਿਆਉਣ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਸਾਡਾ ਸਰਕਾਰ ਭਾਰਤ ਨਾਲ ਜਿਆਦਾ ਹਵਾਈ ਸੇਵਾ ਸ਼ੁਰੂ ਕਰਨ ਲਈ ਸਮਝੌਤਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਵਿੱਚ ਅੰਮ੍ਰਿਤਸਰ ਤੋਂ ਸਿੱਧੀ ਉਡਾਣ ਵੀ ਸ਼ਾਮਲ ਹੈ। ਟਰੂਡੋ ਨੇ ਕਿਹਾ ਕਿ “ਅਸੀਂ ਨਫ਼ਰਤ ਵਿਰੁੱਧ ਲੜਾਈ ਲਈ ਵਚਨਬੱਧ ਹਾਂ ਅਤੇ ਇਸ ਲਈ ਗੁਰਦੁਆਰਿਆਂ ਦੀ ਸੁਰੱਖਿਆ ਵਧਾਈ ਜਾਵੇਗੀ। ਅਸੀਂ ਤੁਹਾਡੇ ਅਧਿਕਾਰਾਂ ਅਤੇ ਆਜ਼ਾਦੀਆਂ ਦੀ ਰੱਖਿਆ ਲਈ ਹਮੇਸ਼ਾ ਤੁਹਾਡੇ ਨਾਲ ਖੜ੍ਹੇ ਰਹਾਂਗੇ।

ਪਿਛਲੇ ਸਾਲ ਕੈਨੇਡਾ ਵਿੱਚ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ। ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਦੀ ਸਥਿਤੀ ਪੈਦਾ ਹੋ ਗਈ ਸੀ।

ਇਹ ਵੀ ਪੜ੍ਹੋ – ਅਬੋਹਰ ‘ਚ ਮੀਂਹ ‘ਚ ਭਿੱਜੀਆਂ ਕਣਕ ਦੀਆਂ ਬੋਰੀਆਂ, ਕਿਸਾਨਾਂ ਨੇ ਕਿਹਾ- ਮੰਡੀ ‘ਚ ਨਹੀਂ ਹੈ ਪੁਖਤਾ ਪ੍ਰਬੰਧ