India Punjab

ਸਮਰਿਤੀ ਇਰਾਨੀ ਨੇ PM ਦੀ ਸੁਰੱਖਿਆ ਮਾਮਲੇ ਨੂੰ ਲੈ ਕੇ ਘੇਰੀ ਕਾਂਗਰਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਮਰਿਤੀ ਜ਼ੁਬਿਨ ਇਰਾਨੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਭੰਗ ਹੋਣ ਦੀ ਸੂਚਨਾ ਉਹ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ, ਪੰਜਾਬ ਦੇ ਪ੍ਰਸ਼ਾਸਨ, ਕਾਂਗਰਸ ਸਰਕਾਰ ਨੂੰ ਦਿੰਦੇ ਰਹੇ ਸਨ ਪਰ ਸਰਕਾਰ ਵੱਲੋਂ ਕੋਈ ਵੀ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਦੇਣ ਵਾਲੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਡੀਜੀਪੀ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਟੀਮ ਨੂੰ ਕਿਉਂ ਪੂਰੀ ਰੂਟ ਵਿਵਸਥਾ ਸੁਰੱਖਿਅਤ ਹੋਣ ਦਾ ਸੰਦੇਸ਼ ਦਿੱਤਾ। ਪੰਜਾਬ ਦੀ ਕਾਂਗਰਸ ਸਰਕਾਰ ਦੇ ਉਹ ਕਿਹੜੇ ਅਧਿਕਾਰੀ ਹਨ ਜੋ ਇਸ ਅਲਰਟ ਦੇ ਬਾਵਜੂਦ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਕਰਨ ਲਈ ਕੋਈ ਵੀ ਕਦਮ ਨਹੀਂ ਉਠਾ ਰਹੇ ਸੀ। ਕਾਂਗਰਸ ਦੇ ਕਿਸ ਨੇਤਾ ਨੇ ਉੱਚ ਅਧਿਕਾਰੀਆਂ ਨੂੰ ਕਿਹਾ ਸੀ ਕਿ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖੰਡਿਤ ਕੀਤਾ ਜਾਵੇ। ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਵਾਰ-ਵਾਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਾਂਗਰਸ ਪਾਰਟੀ ਦੀ ਅਗਵਾਈ ਨੇ ਜਾਣ-ਬੁੱਝ ਕੇ ਪ੍ਰਧਾਨ ਮੰਤਰੀ ਨੂੰ ਇੱਕ ਅਸੁਰੱਖਿਅਤ ਮਾਹੌਲ ਵਿੱਚ ਰੱਖਿਆ। ਇਹ ਨਾ ਸਿਰਫ਼ ਨਿੰਦਣਯੋਗ ਹੈ ਬਲਕਿ ਸਜ਼ਾ ਦੇਣ ਯੋਗ ਵੀ ਹੈ।