Punjab

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫ਼ਤਾਰ, ਕੁਝ ਦਿਨ ਪਹਿਲਾਂ ਦਰਜ ਹੋਇਆ ਸੀ ਕੇਸ

Social media star Bhana Sidhu arrested a case was registered a few days ago

ਬਰਨਾਲਾ : ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ (Bhana Sidhu) ਨੂੰ ਅੱਜ ਬਰਨਾਲਾ ਦੇ ਸੀਆਈਏ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕੀਤੀ ਹੈ। ਅੱਜ ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ।  ਪੁਲੀfਸ ਨੇ ਕੁਝ ਦਿਨ ਪਹਿਲਾਂ ਇੱਕ ਪੁਲੀਸ ਮੁਲਾਜ਼ਮ ਦੀ ਸ਼ਿਕਾਇਤ ’ਤੇ ਭਾਨਾ ਸਿੱਧੂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਹੌਲਦਾਰ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਮਹਿਲ ਕਲਾਂ ਵਿਖੇ ਭਗਵਾਨ ਸਿੰਘ ਭਾਨਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਹਿਲ ਕਲਾਂ ਥਾਣਾ ਬਰਨਾਲਾ ਵਿਖੇ 189, 355, 506, 500 ਅਤੇ ਐਸ.ਸੀ/ਐਸ.ਟੀ ਦੀਆਂ ਧਾਰਾਵਾਂ ਦਰਜ ਕੀਤੀਆਂ ਗਈਆਂ ਹਨ। ਇਹ ਪਰਚਾ ਭਾਨਾ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੁਲਿਸ ਪ੍ਰਸ਼ਾਸਨ ਨੂੰ ਧਮਕੀਆਂ ਦੇਣ ਤੋਂ ਬਾਅਦ ਕੀਤਾ ਗਿਆ ਹੈ।

ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਅਨੁਸਾਰ ਭਾਨਾ ਸਿੱਧੂ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਜਾਤੀ ਸੂਚਕ ਸ਼ਬਦ ਵਰਤ ਕੇ ਧਮਕੀਆਂ ਵੀ ਦਿੱਤੀਆਂ ਅਤੇ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਪਰਚਾ ਦਰਜ ਕਰ ਲਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਹੌਲਦਾਰ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਮਹਿਲ ਕਲਾਂ ਵਿਖੇ ਕੋਟਦੁੱਨਾ ਨਿਵਾਸੀ ਭਗਵਾਨ ਸਿੰਘ ਭਾਨਾ ਈਧੂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਭਗਵਾਨ ਸਿੰਘ ਭਾਨਾ ਸਿੱਧੂ ਨੂੰ ਅੱਜ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਭਾਨਾ ਸਿੱਧੂ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਵਿੱਚ ਲੁਕਿਆ ਹੋਇਆ ਹੈ, ਜਿੱਥੇ ਸੀਆਈਆਈ ਸਟਾਫ਼ ਦੀ ਪੁਲਿਸ ਪਾਰਟੀ ਨੇ ਮੌਕੇ ’ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਨੇ ਦੱਸਿਆ ਕਿ ਇਸ ਕੇਸ ਵਿੱਚ ਅਮਨਦੀਪ ਸਿੰਘ ਵਾਸੀ ਕੋਟਦੁੱਨਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਦਕਿ ਉਸ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਭਾਨਾ ਸਿੱਧੂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।