The Khalas Tv Blog Punjab “ਨਸ਼ੇ ਨੂੰ ਖਤਮ ਕਰਨ ਲਈ ਸਮਾਜ ਦਾ ਸਹਿਯੋਗ ਜਰੂਰੀ”
Punjab

“ਨਸ਼ੇ ਨੂੰ ਖਤਮ ਕਰਨ ਲਈ ਸਮਾਜ ਦਾ ਸਹਿਯੋਗ ਜਰੂਰੀ”

"Society's support is essential to end drug addiction"

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਲਈ ਸਾਂਝੀ ਅਰਦਾਸ ਕੀਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿੱਚ Pray-Pledge-Play ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖੇਡਾਂ ਜ਼ਰੀਏ ਨੌਜਵਾਨਾਂ ਨੂੰ ਜਾਗਰੁਕ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ 35 ਤੋਂ  40 ਹਜ਼ਾਰ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਲਈ ਸਾਂਝੀ ਅਰਦਾਸ ਕੀਤੀ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢ ਕੇ ਖੇਡਾਂ ਦੇ ਨਾਲ ਲਗਾਉਣਾ ਹੈ। ਮਾਨ ਨੇ ਕਿਹਾ ਕਿ । ਨੌਜਵਾਨਾਂ ਲਈ ਅਸੀਂ ਖੇਡਾਂ ਸ਼ੁਰੂ ਕੀਤੀਆਂ ਹਨ ਤੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਏਸ਼ੀਆਈ ਖੇਡਾਂ ਵਿੱਚ ਪੰਜਾਬ ਦੇ ਹਿੱਸੇ 19 ਮੈਡਲ ਆਏ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕੀਤਾ ਜਾ ਰਿਹਾ ਹੈ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀਆਂ ਦਾ ਇਰਾਦਾ ਬਹੁਤ ਪੱਕਾ ਹੁੰਦਾ ਹੈ ਉਹ ਜਿਸ ਕੰਮ ਨੂੰ ਕਰਨ ਬਾਰੇ ਸੋਚ ਲੈਣ ਤਾਂ ਉਸਨੂੰ ਪੂਰਾ ਕਰਕੇ ਹੀ ਦਮ ਲੈਂਦੇ ਹਨ। ਉਨ੍ਹਾਂ ਨੇ ਕਿਹਾ ਸਮਾਜ ਨੂੰ ਸੁਧਾਰਣ ਲਈ ਅੱਗੇ ਆਉਣਾ ਪਵੇਗਾ। ਮਾਨ ਨੇ ਕਿਹਾ ਕਿ ਖੇਡਾ ਵਤਨ ਪੰਜਾਬ ਦੀਆਂ ਨਾਲ ਨੌਜਵਾਨ ਅੱਗੇ ਆ ਰਹੇ ਹਨ।

ਮਾਨ ਨੇ ਕਿਹਾ ਕਿ ਅਸੀਂ 4-5 ਫਰੰਟਾਂ ਤੋਂ ਇਕੱਠੇ ਨਸ਼ਿਆਂ ਖ਼ਿਲਾਫ਼ ਬਹੁਤ ਵੱਡੀ ਮੁਹਿੰਮ ਵਿੱਢੀ ਹੋਈ ਹੈ । ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਵੀ ਦੇਣਾ ਹੈ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਦਲਦਲ ‘ਚ ਜਾਣ ਤੋਂ ਰੋਕਣ ਲਈ ਅਸੀਂ ਇਨ੍ਹਾਂ ਨੂੰ ਚੰਗੇ ਸਕੂਲ,ਖੇਡਾਂ, ਪੁਲਿਸ ਭਰਤੀ ਤੇ ਰੁਜ਼ਗਾਰ ਵਰਗੀਆਂ ਸਭ ਸਹੂਲਤਾਂ ਦੇਵਾਂਗੇ।

Exit mobile version