The Khalas Tv Blog India ਜੰਮੂ ’ਚ ਅੱਤਵਾਦੀਆਂ ਦੀ ਗੋਲ਼ੀਬਾਰੀ ਕਾਰਨ 1 ਜਵਾਨ ਸ਼ਹੀਦ
India

ਜੰਮੂ ’ਚ ਅੱਤਵਾਦੀਆਂ ਦੀ ਗੋਲ਼ੀਬਾਰੀ ਕਾਰਨ 1 ਜਵਾਨ ਸ਼ਹੀਦ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਸੁੰਜਵਾਂ ਮਿਲਟਰੀ ਸਟੇਸ਼ਨ ’ਤੇ ਅੱਜ ਸੋਮਵਾਰ ਸਵੇਰੇ ਅੱਤਵਾਦੀਆਂ ਨੇ ਫੌਜ ’ਤੇ ਗੋਲ਼ੀਬਾਰੀ ਕੀਤੀ। ਇਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਪੁਲਿਸ ਅਤੇ ਫੌਜ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੌਜੀ ਸਟੇਸ਼ਨ ਦੇ ਬਾਹਰ ਲੁਕੇ ਹੋਏ ਅੱਤਵਾਦੀਆਂ ਨੇ ਸਨਾਈਪਰ ਗਨ ਨਾਲ ਗੋਲੀਬਾਰੀ ਕੀਤੀ ਸੀ। ਸਿਪਾਹੀ ਦੇ ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫੌਜ ਅਤੇ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਡਰੋਨ ਰਾਹੀਂ ਵੀ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

Exit mobile version