The Khalas Tv Blog Punjab ਫਿਰੋਜ਼ਪੁਰ ‘ਚ ਜਵਾਈ ਨੇ ਕੀਤਾ ਇਹ ਕਾਰਾ , 4 ਖਿਲਾਫ ਮਾਮਲਾ ਦਰਜ
Punjab

ਫਿਰੋਜ਼ਪੁਰ ‘ਚ ਜਵਾਈ ਨੇ ਕੀਤਾ ਇਹ ਕਾਰਾ , 4 ਖਿਲਾਫ ਮਾਮਲਾ ਦਰਜ

Son-in-law committed suicide in Ferozepur case registered against 4

ਫਿਰੋਜ਼ਪੁਰ 'ਚ ਜਵਾਈ ਨੇ ਕੀਤਾ ਇਹ ਕਾਰਾ , 4 ਖਿਲਾਫ ਮਾਮਲਾ ਦਰਜ

ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਇਹ ਇਲਜ਼ਾਮ ਮ੍ਰਿਤਕਾ ਦੇ ਸਹੁਰਾ ਪਰਿਵਾਰ ‘ਤੇ ਲਾਏ ਗਏ ਹਨ। ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਸ਼ਨੀਵਾਰ ਨੂੰ 4 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਆਪਣੀ ਕੁੱਟਮਾਰ ਦੀ ਵੀਡੀਓ ਦੇਖ ਕੇ ਮ੍ਰਿਤਕ ਨੇ ਮੌਤ ਨੂੰ ਗਲੇ ਲਗਾ ਲਿਆ।

ਮ੍ਰਿਤਕ ਦੀ ਪਛਾਣ ਕਿਲੀ ਪਿੰਡ ਵਾਸੀ ਸੌਰਵ ਵਜੋਂ ਹੋਈ ਹੈ। ਪਰਿਵਾਰਕ ਮੈਂਬਰ ਵੱਲੋਂ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਹ ਅਤੇ ਉਸ ਦੀ ਲੜਕੀ, ਪੁੱਤਰ ਸੌਰਵ ਅਤੇ ਸੱਸ ਘਰ ਰੋਟੀ ਖਾ ਕੇ ਬੈਠੇ ਸਨ। ਨੂੰਹ ਪਲਵਿੰਦਰ ਕੌਰ ਨੇ ਆਪਣੇ ਰਿਸ਼ਤੇਦਾਰ ਦਿਲਬਾਗ ਸਿੰਘ ਤੇ ਹੋਰਨਾਂ ਨੂੰ ਫੋਨ ਕੀਤਾ ਸੀ, ਪਰ ਕਾਰਨ ਨਹੀਂ ਦੱਸਿਆ।

ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਆਉਂਦੇ ਹੀ ਸੌਰਵ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਸੌਰਵ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਮਮਦੋਟ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਚੈੱਕਅਪ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਕਿਸੇ ਹੋਰ ਹਸਪਤਾਲ ਲਈ ਰੈਫਰ ਕਰ ਦਿੱਤਾ।

ਸਵਿੰਦਰ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਸੌਰਵ ਦੀ ਕੁੱਟਮਾਰ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾ ਦਿੱਤੀ। ਜਦੋਂ ਸੌਰਵ ਨੇ ਵੀਡੀਓ ਦੇਖਿਆ ਤਾਂ ਉਹ ਆਪਣੀ ਬੇਇੱਜ਼ਤੀ ਬਰਦਾਸ਼ਤ ਨਹੀਂ ਕਰ ਸਕਿਆ। ਉਸ ਨੇ ਮਮਦੋਟ ਹਸਪਤਾਲ ਤੋਂ ਬਾਹਰ ਆਉਂਦੇ ਹੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੀ ਹਾਲਤ ਕਾਫੀ ਗੰਭੀਰ ਹੋ ਗਈ।

ਉਸ ਨੂੰ ਗੁਰੂਹਰਸਹਾਏ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਚੈੱਕ ਕਰਕੇ ਫਰੀਦਕੋਟ ਦੇ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ, ਪਰ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਥਾਣਾ ਲੱਖੋਕੇ ਬਹਿਰਾਮ ਦੀ ਪੁਲੀਸ ਨੇ ਮੁਲਜ਼ਮ ਨੂੰਹ ਪਲਵਿੰਦਰ ਕੌਰ, ਦਿਲਬਾਗ ਸਿੰਘ, ਪਿੱਪਲ ਸਿੰਘ ਅਤੇ ਕਰਮਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਫਰਾਰ ਹਨ।

Exit mobile version