The Khalas Tv Blog Punjab ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤ ਨੇ ਪਿਓ ਦਾ ਕੀਤਾ ਕਤਲ
Punjab

ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤ ਨੇ ਪਿਓ ਦਾ ਕੀਤਾ ਕਤਲ

ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦੇ ਕਤਲ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਲਿਸ ਅਧਿਕਾਰੀਆਂ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਘਰੇਲੂ ਜ਼ਮੀਨੀ ਵਿਵਾਦ ਦੌਰਾਨ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਉਸ ਦੇ ਪੁੱਤਰ ਨੇ ਸਾਥੀਆਂ ਨਾਲ ਮਿਲਕੇ 10 ਮਈ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਕਿਸਾਨ ਆਗੂ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਗੁਰੂਸਰ ਜਗਾ ਦੇ ਬਿਆਨਾਂ ’ਤੇ ਆਗੂ ਦੇ ਪੁੱਤਰ ਅਮਨਿੰਦਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ਼ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Exit mobile version