ਸਿੱਧੂ ਮੂਸੇਵਾਲਾ ਦਾ 10ਵਾਂ ਨਵਾਂ ਗੀਤ ਰਿਲੀਜ਼ 11 ਜੂਨ ਨੂੰ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਇਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਗੀਤ ਦੇ ਪੋਸਟਰ ਦੀ ਇੱਕ ਤਸਵੀਰ ਵੀ ਪੋਸਟ ਕੀਤੀ ਹੈ।
ਉਸ ਦੀ ਮੌਤ ਤੋਂ ਬਾਅਦ ਕੁੱਲ 9 ਗੀਤ ਰਿਲੀਜ਼ ਹੋ ਚੁੱਕੇ ਹਨ।
ਮੌਤ ਤੋਂ ਬਾਅਦ ਰਿਲੀਜ਼ ਹੋ ਚੁੱਕੇ ਹਨ 9 ਗੀਤ
ਸਿੱਧੂ ਮੂਸੇਵਾਲਾ ਨੇ 29 ਮਈ, 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਅਗਲੇ ਹੀ ਮਹੀਨੇ, 23 ਜੂਨ, 2022 ਨੂੰ, ਉਹਨਾਂ ਦਾ ਪਹਿਲਾ ਗੀਤ ‘SYL’ ਰਿਲੀਜ਼ ਹੋਇਆ। ਉਹਨਾਂ ਦਾ ਦੂਜਾ ਗੀਤ ‘ਵਾਰ’ 8 ਨਵੰਬਰ, 2022 ਨੂੰ ਰਿਲੀਜ਼ ਹੋਇਆ ਸੀ। ਤੀਜਾ ਗੀਤ ‘ਮੇਰਾ ਨਾ’ 7 ਅਪ੍ਰੈਲ, 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦੇ ਚੌਥੇ ਗੀਤ ਦਾ ਨਾਮ ‘ਚੋਰਨੀ’ ਸੀ, ਜੋ 7 ਜੁਲਾਈ, 2023 ਨੂੰ ਰਿਲੀਜ਼ ਹੋਇਆ ਸੀ। ਉਹਨਾਂ ਦਾ ਪੰਜਵਾਂ ਗੀਤ ‘ਵਾਚਆਊਟ’ ਸੀ। ਇਹ 12 ਨਵੰਬਰ, 2023 ਨੂੰ ਰਿਲੀਜ਼ ਹੋਇਆ ਸੀ। ਸਿੱਧੂ ਦਾ 6ਵਾਂ ਗੀਤ ‘ਡ੍ਰਿਪੀ’ 2 ਫਰਵਰੀ, 2024 ਨੂੰ, 7ਵਾਂ ਗੀਤ ‘410’ 11 ਅਪ੍ਰੈਲ, 2024 ਨੂੰ ਅਤੇ 8ਵਾਂ ਗੀਤ ‘ਅਟੈਚ’ 30 ਅਗਸਤ ਨੂੰ ਰਿਲੀਜ਼ ਕੀਤਾ ਗਿਆ ਸੀ ਅਤੇ ਨੌਵਾਂ ਗਾਣਾ 23 ਜਨਵਰੀ 2025 ਨੂੰ ਲਾਕ ਰਿਲੀਜ਼ ਕੀਤਾ ਗਿਆ ਸੀ।