The Khalas Tv Blog India ਭੁੱਖ ਹੜਤਾਲ ‘ਤੇ ਸੋਨਮ ਵਾਂਗਚੁਕ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ
India

ਭੁੱਖ ਹੜਤਾਲ ‘ਤੇ ਸੋਨਮ ਵਾਂਗਚੁਕ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ

ਦਿੱਲੀ ਦੇ ਜੰਤਰ-ਮੰਤਰ ‘ਤੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁੱਕ ਨੂੰ ਸ਼ਨੀਵਾਰ ਸਵੇਰੇ ਦਿੱਲੀ ਪੁਲਿਸ ਨੇ ਜ਼ਬਰਦਸਤੀ ਚੁੱਕ ਕੇ ਸਫਦਰਜੰਗ ਹਸਪਤਾਲ ਲੈ ਗਈ। ਭੁੱਖ ਹੜਤਾਲ ਦੇ 20ਵੇਂ ਦਿਨ ਉਨ੍ਹਾਂ ਨੂੰ ਹਸਪਤਾਲ ਲਿਜਾਉਣ ਵੇਲੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦਾ ਵਿਰੋਧ ਕੀਤਾ, ਜਿਸ ਕਾਰਨ ਉੱਥੇ ਹੰਗਾਮਾ ਹੋ ਗਿਆ।

ਵਾਂਗਚੁੱਕ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਲੰਬੀ ਭੁੱਖ ਹੜਤਾਲ ‘ਤੇ ਬੈਠੇ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਬਹੁਤ ਵਿਗੜ ਗਈ ਅਤੇ ਉਨ੍ਹਾਂ ਦਾ ਲਗਭਗ 9.5 ਕਿਲੋ ਭਾਰ ਘੱਟ ਗਿਆ ਹੈ।

ਇਸ ਘਟਨਾ ਦਾ ਵਿਰੋਧ ਕਰਦਿਆਂ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਜੰਤਰ-ਮੰਤਰ ‘ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਪੁਲਿਸ ‘ਤੇ ਸੋਨਮ ਵਾਂਗਚੁੱਕ ਨਾਲ ਬਦਸਲੂਕੀ ਅਤੇ ਉਨ੍ਹਾਂ ‘ਤੇ ਹਮਲਾ ਕਰਨ ਦਾ ਇਲਜ਼ਾਮ ਲਗਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਕੀਤੀ।

ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਵਾਂਗਚੁੱਕ ਦੀ ਰੋਜ਼ਾਨਾ ਡਾਕਟਰੀ ਜਾਂਚ ਕਰਵਾਉਣ ਅਤੇ ਲੋੜ ਪੈਣ ‘ਤੇ ਇਲਾਜ ਕਰਵਾਉਣ ਦਾ ਹੁਕਮ ਦਿੱਤਾ ਸੀ।

 

Exit mobile version