‘ਦ ਖ਼ਾਲਸ ਬਿਊਰੋ :- ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਹਾਈਕਮਾਂਡ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ। ਉਨ੍ਹਾਂ ਨੇ ਪਾਰਟੀ ਛੱਡਣ ਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਨਾਂ ਦੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਕੈਪਟਨ ਦਾ ਅਸਤੀਫ਼ਾ ਕਾਫ਼ੀ ਚਰਚਾ ਦਾ ਮੁੱਦਾ ਬਣਿਆ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਇਸ ਪਾਰਟੀ ਹਾਈਕਮਾਂਡ ਦੇ ਪ੍ਰਦੇਸ਼ ਕਾਂਗਰਸ ਨੂੰ ਤਕੜੇ ਰਗੜੇ ਲਾਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਅਸਤੀਫ਼ੇ ਉੱਤੇ ਆਪਣਾ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਹੈ।

Related Post
India, Punjab, Religion
ਸ਼ਹੀਦੀ ਨਗਰ ਕੀਰਤਨ ਸ੍ਰੀਨਗਰ ਵਿੱਚ ਸ਼ੁਰੂ: ਪੰਜਾਬ ਅਤੇ ਜੰਮੂ-ਕਸ਼ਮੀਰ
November 19, 2025
