The Khalas Tv Blog India ਸੋਨੀਆ ਗਾਂਧੀ ਨੇ ਪੁੱਛਗਿੱਛ ਲਈ ਈਡੀ ਤੋਂ ਮੰਗਿਆ ਹੋਰ ਸਮਾਂ
India

ਸੋਨੀਆ ਗਾਂਧੀ ਨੇ ਪੁੱਛਗਿੱਛ ਲਈ ਈਡੀ ਤੋਂ ਮੰਗਿਆ ਹੋਰ ਸਮਾਂ

ਦ ਖ਼ਾਲਸ ਬਿਊਰੋ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਈਡੀ ਨੂੰ ਪੱਤਰ ਲਿਖ ਕੇ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੱਤਾ ਹੈ। 75 ਸਾਲਾ ਸੋਨੀਆ ਗਾਂਧੀ ਨੂੰ 12 ਜੂਨ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ ਸਿਹਤ ਸਬੰਧੀ ਪੇਚੀਦਗੀਆਂ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਪਾਈ ਗਈ ਸੀ। ਉਨ੍ਹਾਂ ਨੂੰ 20 ਜੂਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਡਾਕਟਰਾਂ ਉਨ੍ਹਾਂ ਨੂੰ ਘਰ ‘ਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ


ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ 23 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਤਾਜ਼ਾ ਸੰਮਨ ਜਾਰੀ ਕੀਤਾ ਸੀ। ਹੁਣ ਸੋਨੀਆ ਗਾਂਧੀ ਨੇ ਫਿਰ ਤੋਂ ਈਡੀ ਨੂੰ ਪੱਤਰ ਲਿਖ ਕੇ ਕੁਝ ਹਫ਼ਤਿਆਂ ਦਾ ਸਮਾਂ ਮੰਗਿਆ ਹੈ।

ਸੋਨੀਆ ਗਾਂਧੀ ਨੂੰ ਪਹਿਲਾਂ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਦੇ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਹੋਣ ਕਾਰਨ ਉਨ੍ਹਾਂ ਨੇ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਨਵੀਂ ਤਰੀਕ ਮੰਗੀ ਸੀ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਪੁੱਛਗਿੱਛ ਲਈ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਸੰਮਨ ਜਾਰੀ ਕੀਤਾ ਸੀ। ਰਾਹੁਲ ਗਾਂਧੀ ਤੋਂ ਈਡੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਕਾਂਗਰਸ ਨੇ ਮੋਦੀ ਸਰਕਾਰ ਖਿਲਾ ਫ ਪ੍ਰ ਦਰਸ਼ਨ ਵੀ ਕੀਤਾ ਸੀ।

ਰਾਹੁਲ ਗਾਂਧੀ
Exit mobile version