The Khalas Tv Blog India ਸੋਨੀਆ ਗਾਂਧੀ ਨੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਸੱਦੀ
India

ਸੋਨੀਆ ਗਾਂਧੀ ਨੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਸੱਦੀ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਪਏ ਘਸਮਾਣ ਕਾਰਨ ਉਮੀਦਵਾਰਾਂ ਦੀ ਪਹਿਲੀ ਸੂਚੀ ਮੁੜ ਲਟਕ ਗਈ ਹੈ। ਕਾਂਗਰਸ ਦੀ ਸੁਪਰੀਮੋ ਸੋਨੀਆ ਗਾਂਧੀ ਨੇ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਲਈ ਅੱਜ ਮੀਟਿੰਗ ਸੱਦ ਲਈ ਹੈ। ਉਂਝ ਸਮਝਿਆਂ ਜਾ ਰਿਹਾ ਸੀ ਕਿ ਸੱਤਰ ਉਮੀਦਵਾਰਾਂ ਦੇ ਨਾਵਾਂ ‘ਤੇ ਸਹਿਮਤੀ ਬਣ ਗਈ ਹੈ ਪਰ ਸੂਤਰ ਹਾਲੇ ਵੀ ਕਲੇਸ਼ ਖਤਮ ਨਾ ਹੋਣ ਦੀ ਪੁਸ਼ਟੀ ਕਰਦੇ ਹਨ। ਅੱਜ ਸ਼ਾਮ 7ਵਜੇ ਨੂੰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਦੀ ਅਗਵਾਈ ਸੋਨੀਆ ਗਾਂਧੀ ਕਰਨਗੇ।

Exit mobile version