India

ਸੋਨੀਆ ਗਾਂਧੀ ਹੋਵੇਗੀ ਕਾਂਗਰਸ ਦੇ ਸੰਸਦੀ ਦਲ ਦੀ ਲੀਡਰ, ਰਾਹੁਲ ਬਣ ਸਕਦੇ ਵਿਰੋਧੀ ਧਿਰ ਦੇ ਲੀਡਰ

ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਵਿੱਚ ਐਨਡੀਏ (NDA) ਸਰਕਾਰ ਬਣਾਉਣ ਵੱਲ ਵਧ ਰਿਹਾ ਹੈ। ਇੰਡੀਆ ਗਠਜੋੜ (India Alliance) ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਪਰ ਸਰਕਾਰ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕਿਆ। ਇਸ ਤੋਂ ਬਾਅਦ ਕਾਂਗਰਸ ਪਾਰਟੀ ਨੇ ਸੋਨੀਆ ਗਾਂਧੀ (Sonia Gandhi) ਨੂੰ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਚੁਣ ਲਿਆ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਦੇ ਸੈਂਟਰਲ ਹਾਲ ‘ਚ ਪਾਰਟੀ ਨੇਤਾਵਾਂ ਦੀ ਬੈਠਕ ‘ਚ ਸੋਨੀਆ ਦੇ ਨਾਂ ਦਾ ਪ੍ਰਸਤਾਵ ਰੱਖਿਆ। ਗੌਰਵ ਗੋਗੋਈ ਅਤੇ ਤਾਰਿਕ ਅਨਵਰ ਨੇ ਇਸ ਦਾ ਸਮਰਥਨ ਕੀਤਾ।

ਇਸ ਤੋਂ ਪਹਿਲਾਂ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਸੀ। ਇਸ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਸੀਡਬਲਿਊਸੀ ਦੀ ਬੈਠਕ ‘ਚ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਰਾਹੁਲ ਵਾਇਨਾਡ ਸੀਟ ਛੱਡ ਕੇ ਰਾਏਬਰੇਲੀ ਸੀਟ ਆਪਣੇ ਕੋਲ ਰੱਖਣਗੇ।

ਦੱਸ ਦੇਈਏ ਕਿ ਪਿਛਲੇ 10 ਸਾਲਾਂ ਤੋਂ ਦੇਸ਼ ਦੀ ਪਾਰਲੀਮੈਂਟ ਵਿੱਚ ਕੋਈ ਵੀ ਵਿਰੋਧੀ ਧਿਰ ਦਾ ਲੀਡਰ ਨਹੀਂ ਹੈ, ਕਿਉਂਕਿ ਭਾਜਪਾ ਨੂੰ ਛੱਡ ਕੇ ਕੋਈ ਵੀ ਪਾਰਟੀ ਪਿਛਲੀਆਂ ਦੋ ਲੋਕ ਸਭਾ ਚੋਣਾਂ ਵਿੱਚ 53 ਸੀਟਾਂ ਨਹੀਂ ਜਿੱਤ ਸਕੀ ਜੋ ਵਿਰੋਧੀ ਧਿਰ ਦਾ ਅਹੁਦਾ ਹਾਸਲ ਕਰਨ ਲਈ ਜ਼ਰੂਰੀ ਹਨ। ਇਸ ਵਾਰ ਕਾਂਗਰਸ 99 ਸੀਟਾਂ ਜਿੱਤ ਕੇ ਦੂਜੀ ਪਾਰਟੀ ਬਣੀ ਹੈ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਲੀਡਰ ਹੋ ਸਕਦੇ ਹਨ।

ਇਹ ਵੀ ਪੜ੍ਹੋ –  ਪੰਜਾਬ ‘ਚ ਸੁਰੱਖਿਆ ਨੂੰ ਲੈ ਕੇ ਸਵਾਲ ਹੋਏ ਖੜ੍ਹੇ, ਬਿਜਲੀ ਬੋਰਡ ਦੇ ਅਧਿਕਾਰੀ ਨਾਲ ਵਾਪਰੀ ਵੱਡੀ ਘਟਨਾ