The Khalas Tv Blog Punjab ਹਰਿਆਣਾ ‘ਚ ਮਾਂ ਦੇ ਅੰਤਿਮ ਸੰਸਕਾਰ ਦੌਰਾਨ ਬੇਟੇ ਦੀ ਮੌਤ
Punjab

ਹਰਿਆਣਾ ‘ਚ ਮਾਂ ਦੇ ਅੰਤਿਮ ਸੰਸਕਾਰ ਦੌਰਾਨ ਬੇਟੇ ਦੀ ਮੌਤ

ਹਰਿਆਣਾ ਦੇ ਗੁਰੂਗ੍ਰਾਮ ‘ਚ ਆਪਣੀ ਮਾਂ ਦਾ ਅੰਤਿਮ ਸੰਸਕਾਰ ਕਰਦੇ ਹੋਏ ਪੁੱਤਰ ਦੀ ਵੀ ਮੌਤ ਹੋ ਗਈ। ਸ਼ਮਸ਼ਾਨਘਾਟ ਵਿਚ ਉਸ ਦੀ ਛਾਤੀ ਵਿਚ ਤੇਜ਼ ਦਰਦ ਹੋਇਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਸਤੀਸ਼ ਨੂੰ ਦਿਲ ਦਾ ਦੌਰਾ ਪਿਆ ਸੀ।

ਇਸ ਤਰ੍ਹਾਂ ਇੱਕੋ ਦਿਨ ਵਿੱਚ ਪਰਿਵਾਰ ਵਿੱਚ ਦੋ ਮੌਤਾਂ ਹੋ ਗਈਆਂ। 69 ਸਾਲਾ ਸਤੀਸ਼ ਹਰਿਆਣਾ ਰੋਡਵੇਜ਼ ਤੋਂ ਸੇਵਾਮੁਕਤ ਹੋਏ ਸਨ। ਮਾਂ ਦੀ ਮੌਤ ਤੋਂ ਬਾਅਦ ਉਹ ਬਹੁਤ ਪਰੇਸ਼ਾਨ ਸੀ।

ਦਰਅਸਲ, ਗੁਰੂਗ੍ਰਾਮ ਦੇ ਸੋਹਨਾ ਦਾ ਇਹ ਮਾਮਲਾ ਹੈ। ਮਾਂ ਦੇ ਅੰਤਿਮ ਸਸਕਾਰ ਦੌਰਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਵਿੱਚ ਇੱਕੋ ਸਮੇਂ ਦੋ ਮੌਤਾਂ ਹੋਣ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਮਾਤਮ ਛਾ ਗਿਆ ਹੈ। ਸੋਹਨਾ ਪਠਾਣਾਂ ਵਾੜਾ ਦੀ ਨਿਵਾਸੀ ਧਰਮ ਦੇਵੀ (92) ਦੀ ਬੁਢਾਪੇ ਕਾਰਨ ਮੌਤ ਹੋ ਗਈ।

ਵੀਰਵਾਰ ਨੂੰ ਉਸ ਦੀ ਦੇਹ ਦਾ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਅੰਤਿਮ ਸਸਕਾਰ ਦੌਰਾਨ ਪੁੱਤਰ ਸਤੀਸ਼ (69) ਨੂੰ ਅਚਾਨਕ ਛਾਤੀ ‘ਚ ਤੇਜ਼ ਦਰਦ ਮਹਿਸੂਸ ਹੋਇਆ ਅਤੇ ਉਹ ਬੇਹੋਸ਼ ਹੋ ਗਿਆ। ਇਸ ਦੌਰਾਨ ਸਤੀਸ਼ ਦੇ ਪਰਿਵਾਰ ਵਾਲੇ ਉਸ ਨੂੰ ਗੁਰੂਗ੍ਰਾਮ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।  ਮਾਂ-ਪੁੱਤ ਦੀ ਇੱਕੋ ਸਮੇਂ ਹੋਈ ਮੌਤ ਤੋਂ ਬਾਅਦ ਕਸਬੇ ਵਿੱਚ ਸੋਗ ਦਾ ਮਾਹੌਲ ਹੈ।

 

Exit mobile version