‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਸੋਨੂੰ ਸੂਦ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸੋਨੂੰ ਸੂਦ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਸੋਨੂੰ ਸੂਦ ਨੇ ਖੁਦ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਦੀ ਵੀ ਅਪੀਲ ਕੀਤੀ ਹੈ। ਪਿਛਲੇ ਹਫਤੇ ਹੀ ਸੋਨੂੰ ਸੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ। ਸੋਨੂੰ ਸੂਦ ਪਿਛਲੇ ਦਿਨੀਂ ਸ਼੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਏ ਸੀ। ਕੈਪਟਨ ਨੇ ਹਾਲ ਹੀ ਵਿੱਚ ਸੋਨੂੰ ਸੂਦ ਨੂੰ ਪੰਜਾਬ ਵਿੱਚ ਕਰੋਨਾ ਦਾ ਅੰਬੈਸਡਰ ਬਣਾਇਆ ਸੀ, ਤਾਂ ਜੋ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਪ੍ਰਤੀ ਜਾਗਰੂਕ ਕਰਨ ਲਈ ਉਨ੍ਹਾਂ ਦੇ ਚਹੇਤੇ ਅਦਾਕਾਰ ਦਾ ਚਿਹਰਾ ਦਿੱਤਾ ਜਾਵੇ। ਸੋਨੂੰ ਸੂਦ ਨੇ ਕਰੋਨਾ ਮਹਾਂਮਾਰੀ ਦੌਰਾਨ ਜਦੋਂ ਲਾਕਡਾਊਨ ਲੱਗਾ ਸੀ ਤਾਂ ਉਸ ਸਮੇਂ ਲੋਕਾਂ ਦੀ ਬਹਤ ਮਦਦ ਕੀਤੀ ਸੀ।
Related Post
India, Punjab, Video
VIDEO-Dallewal ਦੇ ਮਸਲੇ ‘ਤੇ Center Government ਜਾਣ-ਬੁੱਝ ਕੇ Punjab
January 2, 2025