‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਾਲੀਵੁੱਡ ਫਿਲਮ ਅਭਿਨੇਤਾ ਸੋਨੂੰ ਸੂਦ ਨੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕਰੋਨਾ ਤੋਂ ਮੁਕਤੀ ਦੀ ਅਰਦਾਸ ਵੀ ਕੀਤੀ ਗਈ। ਸੋਨੂੰ ਸੂਦ ਨੇ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਸੈਨੇਟਾਈਜ਼ ਦੀ ਵਰਤੋਂ ਕਰਨ ਅਤੇ ਦੋ ਗਜ਼ ਦੀ ਦੂਰੀ ਸਣੇ ਟੀਕਾਕਰਨ ਕਰਵਾਉਣ ਦੀ ਅਪੀਲ ਵੀ ਕੀਤੀ। ਜਿਕਰਯੋਗ ਹੈ ਕਿ ਉਹ ਕਰੋਨਾ ਟੀਕਾਕਰਨ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਵੀ ਹਨ। ਵਿਸ਼ਵ ਸਿਹਤ ਦਿਵਸ ਦੇ ਮੌਕੇ ’ਤੇ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ। ਇਸ ਮੌਕ ‘ਸੰਜੀਵਨੀ ਕੀ ਗਾੜੀ’ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੇ ਨਾਲ ਬੀਐਸਐਫ ਦੇ ਡਾਇਰੈਕਟਰ ਜਨਰਲ ਰਾਕੇਸ਼ ਅਸਥਾਨਾ ਤੇ ਹੋਰ ਪਤਵੰਤੇ ਵੀ ਸਨ।
Punjab
ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਅਦਾਕਾਰ ਸੋਨੂੰ ਸੂਦ ਨੇ ਟੀਕਾਕਰਨ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
- April 7, 2021
