The Khalas Tv Blog Punjab ਪੰਜਾਬ ‘ਚ ਹੁੰਮਸ ਭਰੇ ਮੌਸਮ ਤੋਂ ਜਲਦ ਰਾਹਤ,ਇਸ ਦਿਨ ਪਵੇਗਾ ਮੀਂਹ
Punjab

ਪੰਜਾਬ ‘ਚ ਹੁੰਮਸ ਭਰੇ ਮੌਸਮ ਤੋਂ ਜਲਦ ਰਾਹਤ,ਇਸ ਦਿਨ ਪਵੇਗਾ ਮੀਂਹ

ਮੁਹਾਲੀ : ਪੰਜਾਬ ਵਿੱਚ ਬੀਤੇ ਕੁਝ ਦਿਨ ਪਹਿਲਾ ਮੀਂਹ ਪੈਣ ਕਰਕੇ ਹੁਣ ਇੱਕ ਦਮ ਮੁੜ ਤੋਂ ਗਰਮੀ ਵੱਧ ਗਈ ਹੈ। ਇਸ ਦੌਰਾਨ ਲੋਕਾਂ ਨੂੰ ਕੋਈ ਰਾਹਤ ਨਹੀਂ ਹੈ ਅਤੇ ਹਰ ਪਾਸੇ ਨਮੀ ਵਰਗਾ ਮੌਸਮ ਹੋ ਗਿਆ ਹੈ। ਦਰਅਸਲ ਹਾਲ ਹੀ ਵਿੱਚ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨ ਨਾਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਹੋਇਆ ਹੈ। ਗੁਰਦਾਸਪੁਰ ਵਿੱਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ ‘ਚ ਡੇਂਗੂ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।

ਇਸ ਤਰ੍ਹਾਂ ਮੀਂਹ ਪਿਆ

ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿੱਚ ਜ਼ੀਰੋ ਬਾਰਿਸ਼ ਦਰਜ ਕੀਤੀ ਗਈ ਹੈ। ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ। ਛੇਤੀ ਹੀ ਇਹ ਚਾਲੀ ਨੂੰ ਵੀ ਪਾਰ ਕਰ ਸਕਦਾ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ।

ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ ਵਧ ਗਿਆ ਹੈ। ਇਹ 85 ਤੋਂ 100 ਦੇ ਵਿਚਕਾਰ ਪਹੁੰਚ ਗਿਆ ਹੈ। ਮੰਗਲਵਾਰ ਨੂੰ ਮੀਂਹ ਨਾ ਪੈਣ ਕਾਰਨ ਨਮੀ ਹੋਰ ਵਧ ਗਈ। ਅੰਮ੍ਰਿਤਸਰ ਵਿੱਚ ਨਮੀ ਦਾ ਪੱਧਰ 66 ਤੋਂ 89 ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ ਇਹ 59 ਤੋਂ 100 ਅਤੇ ਲੁਧਿਆਣਾ ਵਿੱਚ 70 ਤੋਂ 77 ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਮੌਸਮ ‘ਚ ਚਮੜੀ ਨਾਲ ਜੁੜੀਆਂ ਬੀਮਾਰੀਆਂ ਜ਼ਿਆਦਾ ਹੁੰਦੀਆਂ ਹਨ।

Exit mobile version