The Khalas Tv Blog India ਭਾਰਤ ‘ਚ ਰਾਤ ਨੂੰ ਬਾਹਰ ਨਿਕਲਣਾ ਸੁਰੱਖਿਅਤ ਨਹੀਂ; ਇਸ ਦੇਸ਼ ਨੇ ਜਾਰੀ ਕੀਤੀ ਐਡਵਾਈਜ਼ਰੀ
India International

ਭਾਰਤ ‘ਚ ਰਾਤ ਨੂੰ ਬਾਹਰ ਨਿਕਲਣਾ ਸੁਰੱਖਿਅਤ ਨਹੀਂ; ਇਸ ਦੇਸ਼ ਨੇ ਜਾਰੀ ਕੀਤੀ ਐਡਵਾਈਜ਼ਰੀ

South Korean , India, South Korean advisory

ਭਾਰਤ ‘ਚ ਰਾਤ ਨੂੰ ਬਾਹਰ ਨਿਕਲਣਾ ਸੁਰੱਖਿਅਤ ਨਹੀਂ; ਇਸ ਦੇਸ਼ ਨੇ ਜਾਰੀ ਕੀਤੀ ਐਡਵਾਈਜ਼ਰੀ

ਮੁੰਬਈ : ਦੱਖਣੀ ਕੋਰੀਆਈ ਦੂਤਾਵਾਸ (The South Korean embassy) ਨੇ ਵੀਰਵਾਰ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ ਭਾਰਤ ਵਿੱਚ ਆਪਣੇ ਨਾਗਰਿਕਾਂ ਨੂੰ ਆਪਣੀ ਸੁਰੱਖਿਆ ਦੇ ਮੱਦੇਨਜ਼ਰ ਰਾਤ ਨੂੰ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਦੱਖਣੀ ਕੋਰੀਆਈ ਦੂਤਾਵਾਸ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਰਾਤ ਨੂੰ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਕਿਹਾ ਜਾਂਦਾ ਹੈ ਕਿ ਭਾਰਤੀ ਸ਼ਹਿਰਾਂ ਵਿੱਚ ਰਾਤ ਨੂੰ ਬਾਹਰ ਜਾਣਾ ਸੁਰੱਖਿਅਤ ਨਹੀਂ ਹੈ।

ਭਾਰਤ ਦੇ ਸਭ ਤੋਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਇੱਕ ਮੰਨੇ ਜਾਣ ਵਾਲੇ ਮੁੰਬਈ ਦੀਆਂ ਗਲੀਆਂ ਵਿੱਚ ਇੱਕ ਕੋਰੀਆਈ ਯੂਟਿਊਬਰ (YouTuber) ਨੂੰ ਫੜਨ, ਛੂਹਣ ਅਤੇ ਛੇੜਛਾੜ ਕਰਨ ਤੋਂ ਬਾਅਦ ਇਹ ਸਲਾਹ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਵਾਇਰਲ ਵੀਡੀਓ ਵਿੱਚ ਮੁਲਜ਼ਮ ਨੇ ਔਰਤ ਨੂੰ ਚੁੰਮਣ ਦੀ ਵੀ ਕੋਸ਼ਿਸ਼ ਕੀਤੀ ਪਰ ਉਸ ਨੇ ਕਿਸੇ ਤਰ੍ਹਾਂ ਇਸ ਦਾ ਵਿਰੋਧ ਕੀਤਾ।

ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਔਰਤ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।

ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ‘ਦੱਖਣੀ ਕੋਰੀਆ ਦੇ ਦੂਤਾਵਾਸ ਨੇ ਅਜੇ ਤੱਕ ਸਾਡੇ ਨਾਲ ਸੰਪਰਕ ਕੀਤਾ ਹੈ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਔਰਤ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਜੇਕਰ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ‘ਚ ਦਖਲ ਦੇਣ ਦੀ ਲੋੜ ਪਈ ਤਾਂ ਅਸੀਂ ਜ਼ਰੂਰ ਇਸ ‘ਤੇ ਗੌਰ ਕਰਾਂਗੇ।’

ਘਟਨਾ ਤੋਂ ਬਾਅਦ ਦੱਖਣੀ ਕੋਰੀਆ ਦੀ ਮਹਿਲਾ ਯੂਟਿਊਬਰ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਉਹ ਪੁਲਿਸ ਦੀ ਕਾਰਵਾਈ ਤੋਂ ਖੁਸ਼ ਹੈ। ANI ਨਾਲ ਗੱਲ ਕਰਦੇ ਹੋਏ, YouTuber Hyojeong Park ਨੇ ਕਿਹਾ ਕਿ ਇਹ ਮੇਰੇ ਨਾਲ ਪਹਿਲਾਂ ਵੀ ਕਿਸੇ ਹੋਰ ਦੇਸ਼ ਵਿੱਚ ਹੋਇਆ ਸੀ ਪਰ ਉਸ ਸਮੇਂ ਪੁਲਿਸ ਨੂੰ ਕਾਲ ਨਹੀਂ ਕਰ ਸਕਿਆ ਸੀ। ਦੂਜੇ ਪਾਸੇ ਭਾਰਤ ਵਿੱਚ ਬਹੁਤ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਉਸਨੇ ਅੱਗੇ ਕਿਹਾ ਕਿ ਉਹ ਪਿਛਲੇ ਤਿੰਨ ਹਫ਼ਤਿਆਂ ਤੋਂ ਮੁੰਬਈ ਵਿੱਚ ਹੈ ਅਤੇ ਹੁਣ ਲੰਬੇ ਸਮੇਂ ਲਈ ਰਹਿਣ ਦੀ ਯੋਜਨਾ ਬਣਾ ਰਹੀ ਹੈ। ਮੁੰਬਈ ‘ਚ ਲਾਈਵ ਸਟ੍ਰੀਮਿੰਗ ਦੌਰਾਨ ਦੱਖਣੀ ਕੋਰੀਆ ਦੀ ਮਹਿਲਾ ਯੂਟਿਊਬਰ ਨੂੰ ਪਰੇਸ਼ਾਨ ਕਰਨ ਵਾਲੇ ਦੋ ਮੁਲਜ਼ਮਾਂ ਮੋਬੀਨ ਚੰਦ ਮੁਹੰਮਦ ਸ਼ੇਖ ਅਤੇ ਮੁਹੰਮਦ ਨਕੀਬ ਸਦਰਿਆਲਮ ਅੰਸਾਰੀ ਨੂੰ ਇਕ ਦਿਨ ਦੀ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।

Exit mobile version