Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਅੰਮ੍ਰਿਤਸਰ (3 ਮਈ, 2026): ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਨ ਦਾ ਫੈਸਲਾ ਲਿਆ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਹੈ ਕਿ ਸਪੀਕਰ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਾ ਪਵੇਗਾ।

ਕਾਨੂੰਨ ਬਣਾਉਣ ‘ਤੇ ਜਤਾਇਆ ਸਖ਼ਤ ਰੋਸ

ਜਥੇਦਾਰ ਗੜਗੱਜ ਨੇ ਕਿਹਾ ਕਿ ਬੇਅਦਬੀ ਕਾਨੂੰਨ ਵਰਗੇ ਸੰਵੇਦਨਸ਼ੀਲ ਅਤੇ ਧਾਰਮਿਕ ਮੁੱਦਿਆਂ ’ਤੇ ਵਿਧਾਨ ਸਭਾ ਵਿੱਚ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਰਾਇ ਜਾਂ ਇਜਾਜ਼ਤ ਨਹੀਂ ਲਈ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥਕ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਲਏ ਗਏ ਅਜਿਹੇ ਫੈਸਲਿਆਂ ਬਾਰੇ ਸਪੀਕਰ ਕੋਲੋਂ ਸਖ਼ਤ ਸਵਾਲ ਕੀਤੇ ਜਾਣਗੇ।

ਜਥੇਦਾਰ ਦਾ ਬਿਆਨ

ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ, “ਪੰਥ ਦੀ ਇਜਾਜ਼ਤ ਤੋਂ ਬਗੈਰ ਬੇਅਦਬੀ ਕਾਨੂੰਨ ਕਿਵੇਂ ਬਣਿਆ? ਇਸ ਗੰਭੀਰ ਮੁੱਦੇ ’ਤੇ ਅਸੀਂ ਜਵਾਬ ਮੰਗਾਂਗੇ। ਸਪੀਕਰ ਨੂੰ ਪੰਥਕ ਕਚਹਿਰੀ ਵਿੱਚ ਪੇਸ਼ ਹੋ ਕੇ ਦੱਸਣਾ ਪਵੇਗਾ ਕਿ ਅਜਿਹਾ ਕਿਉਂ ਕੀਤਾ ਗਿਆ।”