Punjab

ਪੰਜਾਬ ਦਾ CM ਬਦਲਣ ਦੀ ਅਟਕਲਾਂ ’ਤੇ ਸਪੀਕਰ ਕੁਲਤਾਰ ਸੰਧਵਾ ਦਾ ਵੱਡਾ ਬਿਆਨ!

ਬਿਉਰੋ ਰਿਪੋਰਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 3 ਦਿਨਾਂ ਤੋਂ ਮੁਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਇਸੇ ਵਿਚਾਲੇ ਉਨ੍ਹਾਂ ਦੀ ਥਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪਾਰਟੀ ਹਾਈਕਮਾਂਡ ਵੱਲੋਂ ਵੱਡੀ ਜ਼ਿੰਮੇਦਾਰੀ ਸੌਂਪੇ ਜਾਣ ਦੀਆਂ ਰਿਪੋਰਟਾਂ ਆ ਰਹੀਆਂ ਸਨ। ਇਨ੍ਹਾਂ ਖ਼ਬਰਾਂ ’ਤੇ ਵਿਰ੍ਹਾਮ ਚਿੰਨ੍ਹ ਲਾਉਂਦਿਆਂ ਸਪੀਕਰ ਸੰਧਵਾਂ ਨੇ ਬਿਆਨ ਦਿੱਤਾ ਹੈ ਕਿ ਇਹੋ ਜਿਹਾ ਕੁਝ ਨਹੀਂ ਹੈ, ਲੋਕ ਅਫ਼ਵਾਹਾਂ ’ਤੇ ਯਕੀਨ ਨਾ ਕਰਨ। ਉਨ੍ਹਾਂ ਨੇ ਪੰਜਾਬ ਦਾ CM ਬਦਲਣ ਦੀਆਂ ਅਟਕਲਾਂ ਨੂੰ ਸਿਰਿਓਂ ਨਕਾਰ ਦਿੱਤਾ ਹੈ।

ਦਰਅਸਲ ਸਪੀਕਰ ਸੰਧਵਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਹਨ। ਜਦ ਉਨ੍ਹਾਂ ਨੂੰ ਇਸ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ, “ਐਸਾ ਕੁਝ ਨਹੀਂ ਹੈ। ਪਾਰਟੀ ਨੇ ਮੇਰੀ ਡਿਊਟੀ ਬਤੌਰ ਸਪੀਕਰ ਲਾਈ ਹੋਈ ਹੈ। ਮੈਂ ਪਾਰਟੀ ਦਾ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਇਹ ਬਹੁਤ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਮੈਂ ਅਰਦਾਸ ਕਰਦਾ ਹਾਂ ਕਿ ਪਾਰਟੀ ਨੇ ਮੇਰੀ ਜਿਹੜੀ ਜ਼ਿੰਮੇਦਾਰੀ ਲਾਈ ਹੈ ਮੈਂ ਉਸਨੂੰ ਚੰਗੀ ਤਰ੍ਹਾਂ ਨਿਭਾਵਾਂ, ਤਨਦੇਹੀ ਨਾਲ ਨਿਭਾਵਾਂ। ਮੈਂ ਬਹੁਤ ਖ਼ੁਸ਼ ਹਾਂ। ਬਾਕੀ ਅਫਵਾਹਾਂ ‘ਤੇ ਯਕੀਨ ਨਾ ਕਰੋ!”