The Khalas Tv Blog Punjab ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਿਤ, ਨੋਟੀਫ਼ਿਕੇਸ਼ਨ ਜਾਰੀ
Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਿਤ, ਨੋਟੀਫ਼ਿਕੇਸ਼ਨ ਜਾਰੀ

Speaker Kultar Singh Sandhawan formed various committees of the Vidhan Sabha, notification issued

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ:

1. ਲੋਕ ਲੇਖਾ ਕਮੇਟੀ ਦਾ ਚੇਅਰਮੈਨ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਕੁਲਵੰਤ ਸਿੰਘ ਸਿੱਧੂ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਅਮਨਦੀਪ ਸਿੰਘ ਮੁਸਾਫ਼ਰ, ਇੰਦਰਬੀਰ ਸਿੰਘ ਨਿੱਝਰ, ਨਰਿੰਦਰ ਪਾਲ ਸਿੰਘ ਸਵਨਾ, ਗੁਰਦੇਵ ਸਿੰਘ ਦੇਵ ਮਾਨ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ।
2. ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਸ੍ਰੀ ਬੁੱਧ ਰਾਮ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਡਾ. ਜੀਵਨਜੋਤ ਕੌਰ, ਦਲਬੀਰ ਸਿੰਘ ਟੌਂਗ, ਜਗਸੀਰ ਸਿੰਘ, ਗੁਰਦਿੱਤ ਸਿੰਘ ਸੇਖੋਂ, ਮਦਨ ਲਾਲ ਬੱਗਾ, ਡਾ. ਅਮਨਦੀਪ ਕੌਰ ਅਰੋੜਾ, ਹਰਮੀਤ ਸਿੰਘ ਪਠਾਣ ਮਾਜਰਾ, ਗੁਰਲਾਲ ਘਨੌਰ, ਡਾ. ਵਿਜੈ ਸਿੰਗਲਾ, ਡਾ. ਰਵਜੋਤ ਸਿੰਘ, ਸ੍ਰੀਮਤੀ ਅਰੁਨਾ ਚੌਧਰੀ ਅਤੇ ਨਰੇਸ਼ ਪੁਰੀ ਨੂੰ ਸ਼ਾਮਲ ਕੀਤਾ ਗਿਆ ਹੈ।
3. ਅਨੁਮਾਨ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਹੋਣਗੇ ਜਦਕਿ ਮੈਂਬਰ ਵਜੋਂ ਗੁਰਿੰਦਰ ਸਿੰਘ ਗੈਰੀ ਵੜਿੰਗ, ਲਾਭ ਸਿੰਘ ਉਗੋਕੇ, ਨਰਿੰਦਰ ਪਾਲ ਸਿੰਘ ਸਵਨਾ, ਜੀਵਨ ਸਿੰਘ ਸੰਗੋਵਾਲ, ਅਮੋਲਕ ਸਿੰਘ, ਅਸ਼ੋਕ ਪਰਾਸ਼ਰ, ਅਜੀਤ ਪਾਲ ਸਿੰਘ ਕੋਹਲੀ, ਬਲਕਾਰ ਸਿੰਘ ਸਿੱਧੂ, ਸ੍ਰੀਮਤੀ ਇੰਦਰਜੀਤ ਕੌਰ ਮਾਨ, ਡਾ. ਸੁਖਵਿੰਦਰ ਕੁਮਾਰ ਸੁੱਖੀ, ਸੰਦੀਪ ਜਾਖੜ ਅਤੇ ਸੁਖਵਿੰਦਰ ਸਿੰਘ ਕੋਟਲੀ ਸ਼ਾਮਲ ਹੋਣਗੇ।

4. ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਹੋਣਗੇ ਜਦਕਿ ਮੈਂਬਰ ਵਜੋਂ ਜਸਬੀਰ ਸਿੰਘ ਸੰਧੂ, ਦਲਬੀਰ ਸਿੰਘ ਟੌਂਗ, ਅਮਿਤ ਰਤਨ ਕੋਟਫੱਤਾ, ਲਾਭ ਸਿੰਘ ਉਗੋਕੇ, ਜਗਸੀਰ ਸਿੰਘ, ਹਾਕਮ ਸਿੰਘ ਠੇਕੇਦਾਰ, ਗੁਰਦੇਵ ਸਿੰਘ ਦੇਵ ਮਾਨ, ਡਾ. ਰਵਜੋਤ ਸਿੰਘ, ਅਮਰਪਾਲ ਸਿੰਘ, ਡਾ. ਰਾਜ ਕੁਮਾਰ, ਵਿਕਰਮਜੀਤ ਸਿੰਘ ਚੌਧਰੀ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।

5. ਹਾਊਸ ਕਮੇਟੀ ਦੇ ਚੇਅਰਮੈਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੂੰ ਅਹੁਦੇ ਦੇ ਆਧਾਰ ’ਤੇ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਕੁਲਵੰਤ ਸਿੰਘ ਸਿੱਧੂ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਕਰਮਬੀਰ ਸਿੰਘ, ਹਾਕਮ ਸਿੰਘ ਠੇਕੇਦਾਰ, ਸ੍ਰੀਮਤੀ ਨੀਨਾ ਮਿੱਤਲ, ਡਾ. ਰਵਜੋਤ ਸਿੰਘ, ਕੁਲਵੰਤ ਸਿੰਘ ਬਾਜੀਗਰ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਕੀਤਾ ਗਿਆ ਹੈ।

6. ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬੱਸੀ ਗੋਗੀ ਹੋਣਗੇ ਜਦਕਿ ਮੈਂਬਰਾਂ ਵਿੱਚ ਕੁਲਜੀਤ ਸਿੰਘ ਰੰਧਾਵਾ, ਗੁਰਿੰਦਰ ਸਿੰਘ ਗੈਰੀ ਬੜਿੰਗ, ਤਰੁਣਪ੍ਰੀਤ ਸਿੰਘ ਸੌਂਧ, ਮਦਨ ਲਾਲ ਬੱਗਾ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਸ੍ਰੀਮਤੀ ਨੀਨਾ ਮਿੱਤਲ, ਦਿਨੇਸ਼ ਕੁਮਾਰ ਚੱਢਾ, ਸ੍ਰੀਮਤੀ ਰਜਿੰਦਰ ਪਾਲ ਕੌਰ, ਡਾ. ਕਸ਼ਮੀਰ ਸਿੰਘ ਸੋਹਲ, ਅਵਤਾਰ ਸਿੰਘ ਜੂਨੀਅਰ, ਸੁਖਜਿੰਦਰ ਸਿੰਘ ਰੰਧਾਵਾ ਅਤੇ ਬਰਿੰਦਰਮੀਤ ਸਿੰਘ ਪਾਹੜਾ ਨੂੰ ਸ਼ਾਮਲ ਕੀਤਾ ਗਿਆ ਹੈ।

7. ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਅਜੈ ਗੁਪਤਾ, ਕੁੰਵਰ ਵਿਜੈ ਪ੍ਰਤਾਪ ਸਿੰਘ, ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਕਰਮਬੀਰ ਸਿੰਘ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਦਲਜੀਤ ਸਿੰਘ ਗਰੇਵਾਲ (ਭੋਲਾ), ਜਗਦੀਪ ਸਿੰਘ ਕਾਕਾ ਬਰਾੜ, ਅਜੀਤ ਪਾਲ ਸਿੰਘ ਕੋਹਲੀ, ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹੜਾ ਅਤੇ ਸੁਖਵਿੰਦਰ ਸਿੰਘ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ।

8.ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਸਰਵਨ ਸਿੰਘ ਧੁੰਨ ਹੋਣਗੇ ਜਦਕਿ ਮੈਂਬਰਾਂ ਵਿੱਚ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਮਨਜਿੰਦਰ ਸਿੰਘ ਲਾਲਪੁਰਾ, ਜਗਦੀਪ ਸਿੰਘ ਕਾਕਾ ਬਰਾੜ, ਹਰਮੀਤ ਸਿੰਘ ਪਠਾਣ ਮਾਜਰਾ, ਫੌਜਾ ਸਿੰਘ, ਸ੍ਰੀ ਜਗਤਾਰ ਸਿੰਘ ਦਿਆਲਪੁਰਾ, ਗੁਰਦਿੱਤ ਸਿੰਘ ਸੇਖੋਂ, ਰਣਬੀਰ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਡਾ. ਰਾਜ ਕੁਮਾਰ, ਸੰਦੀਪ ਜਾਖੜ ਅਤੇ ਮਨਪ੍ਰੀਤ ਸਿੰਘ ਇਆਲ਼ੀ ਨੂੰ ਸ਼ਾਮਲ ਕੀਤਾ ਗਿਆ ਹੈ।

9. ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬਣਾਂਵਾਲੀ ਹੋਣਗੇ ਜਦਕਿ ਮੈਂਬਰਾਂ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ, ਰੁਪਿੰਦਰ ਸਿੰਘ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਲਖਵੀਰ ਸਿੰਘ ਰਾਏ, ਜੀਵਨ ਸਿੰਘ ਸੰਗੋਵਾਲ, ਸ਼ੀਤਲ ਅੰਗੁਰਾਲ, ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੀਮਤੀ ਇੰਦਰਜੀਤ ਕੌਰ ਮਾਨ, ਦਿਨੇਸ਼ ਕੁਮਾਰ ਚੱਢਾ, ਰਾਣਾ ਗੁਰਜੀਤ ਸਿੰਘ, ਹਰਦੇਵ ਸਿੰਘ ਲਾਡੀ ਅਤੇ ਜੰਗੀ ਲਾਲ ਮਹਾਜਨ ਨੂੰ ਸ਼ਾਮਲ ਕੀਤਾ ਗਿਆ ਹੈ।

10. ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰ ਵਜੋਂ ਰੁਪਿੰਦਰ ਸਿੰਘ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਕੁਲਜੀਤ ਸਿੰਘ ਰੰਧਾਵਾ, ਮਨਜਿੰਦਰ ਸਿੰਘ ਲਾਲਪੁਰਾ, ਤਰੁਣਪ੍ਰੀਤ ਸਿੰਘ ਸੋਂਦ, ਸ੍ਰੀਮਤੀ ਰਜਿੰਦਰ ਪਾਲ ਕੌਰ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਨਰੇਸ਼ ਕਟਾਰੀਆ, ਸ੍ਰੀਮਤੀ ਅਰੁਨਾ ਚੌਧਰੀ, ਹਰਦੇਵ ਸਿੰਘ ਲਾਡੀ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।

11. ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਜਗਰੂਪ ਸਿੰਘ ਗਿੱਲ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਰਮਨ ਅਰੋੜਾ, ਡਾ. ਕਸ਼ਮੀਰ ਸਿੰਘ ਸੋਹਲ, ਲਖਬੀਰ ਸਿੰਘ ਰਾਏ, ਰਣਬੀਰ ਸਿੰਘ, ਫੌਜਾ ਸਿੰਘ, ਸ਼ੀਤਲ ਅੰਗੁਰਾਲ, ਬਰਿੰਦਰ ਕੁਮਾਰ ਗੋਇਲ ਵਕੀਲ, ਅਸ਼ੋਕ ਪਰਾਸ਼ਰ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਬਲਵਿੰਦਰ ਸਿੰਘ ਧਾਲੀਵਾਲ, ਪਰਗਟ ਸਿੰਘ ਪੋਆਰ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

12. ਅਧੀਨ ਵਿਧਾਨ ਕਮੇਟੀ ਦੇ ਚੇਅਰਮੈਨ ਰਜਨੀਸ਼ ਕੁਮਾਰ ਦਹੀਆ ਹੋਣਗੇ ਜਦਕਿ ਡਾ. ਜੀਵਨਜੋਤ ਕੌਰ, ਅਮਿਤ ਰਤਨ ਕੋਟਫੱਤਾ, ਸ਼ੀਤਲ ਅੰਗੁਰਾਲ, ਸੁਖਵੀਰ ਸਿੰਘ ਮਾਈਸਰਖਾਨਾ, ਡਾ. ਅਮਨਦੀਪ ਕੌਰ ਅਰੋੜਾ, ਬਲਕਾਰ ਸਿੰਘ ਸਿੱਧੂ, ਸ੍ਰੀ ਜਗਤਾਰ ਸਿੰਘ ਦਿਆਲਪੁਰਾ, ਅਮਰਪਾਲ ਸਿੰਘ, ਪਰਗਟ ਸਿੰਘ ਪੋਆਰ, ਸੁਖਪਾਲ ਸਿੰਘ ਖਹਿਰਾ, ਵਿਕਰਮਜੀਤ ਸਿੰਘ ਚੌਧਰੀ ਅਤੇ ਐਡਵੋਕੇਟ ਜਨਰਲ ਮੈਂਬਰ ਵਜੋਂ ਸ਼ਾਮਲ ਹੋਣਗੇ।

13. ਪਟੀਸ਼ਨ ਕਮੇਟੀ ਦਾ ਚੇਅਰਮੈਨ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ, ਡਾ. ਜਸਬੀਰ ਸਿੰਘ ਸੰਧੂ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਜਗਸੀਰ ਸਿੰਘ, ਸੁਖਵੀਰ ਸਿੰਘ ਮਾਈਸਰਖਾਨਾ, ਸ੍ਰੀਮਤੀ ਨੀਨਾ ਮਿੱਤਲ, ਬਰਿੰਦਰ ਕੁਮਾਰ ਗੋਇਲ ਵਕੀਲ, ਨਰੇਸ਼ ਕਟਾਰੀਆ, ਨਰੇਸ਼ ਪੁਰੀ, ਬਲਵਿੰਦਰ ਸਿੰਘ ਧਾਲੀਵਾਲ, ਅਸ਼ਵਨੀ ਕੁਮਾਰ ਸ਼ਰਮਾ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।

14. ਮੇਜ਼ ‘ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗ਼ਜ਼ ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ ਦੇ ਚੇਅਰਮੈਨ ਡਾ. ਮੁਹੰਮਦ-ਜਮੀਲ-ਉਰ-ਰਹਿਮਾਨ ਹੋਣਗੇ ਜਦਕਿ ਮੈਂਬਰਾਂ ਵਿੱਚ ਅਮਨਦੀਪ ਸਿੰਘ ਮੁਸਾਫ਼ਰ, ਅਮੋਲਕ ਸਿੰਘ, ਬਰਿੰਦਰ ਕੁਮਾਰ ਗੋਇਲ ਵਕੀਲ, ਮਨਵਿੰਦਰ ਸਿੰਘ ਗਿਆਸਪੁਰਾ, ਹਰਦੀਪ ਸਿੰਘ ਮੁੰਡੀਆਂ, ਡਾ. ਵਿਜੈ ਸਿੰਗਲਾ, ਸੁਖਬਿੰਦਰ ਸਿੰਘ ਸਰਕਾਰੀਆ, ਅਵਤਾਰ ਸਿੰਘ ਜੂਨੀਅਰ ਅਤੇ ਸ੍ਰੀਮਤੀ ਗਨੀਵ ਕੌਰ ਮਜੀਠੀਆ ਸ਼ਾਮਲ ਹੋਣਗੇ।

15. ਇਸੇ ਤਰ੍ਹਾਂ ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ ਦੇ ਚੇਅਰਮੈਨ ਜਗਦੀਪ ਕੰਬੋਜ ਗੋਲਡੀ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਅਜੈ ਗੁਪਤਾ, ਗੁਰਲਾਲ ਘਨੌਰ, ਰਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਝਰ, ਕੁਲਵੰਤ ਸਿੰਘ, ਕੁਲਵੰਤ ਸਿੰਘ ਬਾਜ਼ੀਗਰ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਸ਼ਾਮਲ ਹੋਣਗੇ।

Exit mobile version