The Khalas Tv Blog Punjab ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟੀਕਰਨ ਸੌਂਪਿਆ। ਜਥੇਦਾਰ ਨੇ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਗਏ ਨਵੇਂ ਕਾਨੂੰਨ ਸਬੰਧੀ ਤਲਬ ਕੀਤਾ ਸੀ।

ਜਥੇਦਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡਾ ਇਸ਼ਟ ਹੈ ਅਤੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ। ਜਥੇਦਾਰ ਨਾਲ ਹੋਈ ਗੱਲਬਾਤ ਦੇ ਵੇਰਵਿਆਂ ਸਬੰਧੀ ਪੁੱਛੇ ਜਾਣ ਤੇ ਸਪੀਰਕ ਨੇ ਕਿਹਾ ਕਿ ਇਸ ਬਾਰੇ ਜਥੇਦਾਰ ਸਾਹਿਬ ਜਾਂ ਉਹਨਾਂ ਦਾ ਕੋਈ ਨੁਮਾਇੰਦਾ ਹੀ ਦੱਸ ਸਕਦਾ ਹੈ।

ਬੇਅਦਬੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨੂੰ ਭਰੋਸੇ ਵਿੱਚ ਨਾ ਲੈਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਹ ਗੱਲ ਨਹੀਂ… ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਵੱਲੋਂ ਬਕਾਇਦਾ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ ਅਤੇ ਸੁਝਾਅ ਮੰਗੇ ਗਏ ਸਨ। ਉਨ੍ਹਾਂ ਨੇ ਕਿਹਾ ਕਿ  ਇਹ ਗੱਲ ਤਾਂ ਪੱਕੀ ਹੈ ਕਿ ਬੇਅਦਬੀਆਂ ਸਬੰਧੀ ਸਖਤ ਕਾਨੂੰਨ ਚਾਹੀਦਾ ਸੀ। ਅਮਨ ਅਰੋੜਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਕਿਹਾ ਕਿ ਅਮਨ ਅਰੋੜਾ ਨੇ ਕਿਹਾ ਕਿ ਉਹ ਇੱਕ ਇਮਾਨਦਾਰ ਤੇ ਸੱਚੇ-ਸੁੱਚੇ ਲੀਡਰ ਹਨ।

Exit mobile version