The Khalas Tv Blog Punjab ਸਪੀਕਰ ਸੰਧਵਾਂ ਦੀ ਕੇਂਦਰ ਨੂੰ ਸਲਾਹ, ਕੀਤੀ ਜਾਵੇ ਗੱਲਬਾਤ
Punjab

ਸਪੀਕਰ ਸੰਧਵਾਂ ਦੀ ਕੇਂਦਰ ਨੂੰ ਸਲਾਹ, ਕੀਤੀ ਜਾਵੇ ਗੱਲਬਾਤ

ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਬਾਰੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸੱਦਾ ਦਿੱਤਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹਨ ਪਰ ਜੇਕਰ ਉਨ੍ਹਾਂ ਨੂੰ ਕੁਝ ਹੋਇਆ ਤਾਂ ਇਸ ਦੀ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ ਅਤੇ ਉਸ ‘ਤੇ ਕਿਸੇ ਹੋਰ ਕਿਸਾਨ ਦੇ ਕਤਲ ਦਾ ਦੋਸ਼ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅੱਗੇ ਆ ਕੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਹਰ ਤਰ੍ਹਾਂ ਦਾ ਮਸਲਾ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ – ਕੇਂਦਰ ਤੇ ਪੰਜਾਬ ਸਰਕਾਰ ਰਾਜਨੀਤੀ ਬੰਦ ਕਰਕੇ ਕਿਸਾਨ ਭਾਈਚਾਰੇ ਦੀ ਲਵੇ ਸਾਰ – ਚੀਮਾ

 

Exit mobile version