The Khalas Tv Blog India ਯੂਕਰੇਨ ‘ਚ ਫਸੇ ਜਲੰਧਰ ਦੇ ਲੋਕਾਂ ਲਈ ਖ਼ਾਸ ਜਾਣਕਾਰੀ
India International Punjab

ਯੂਕਰੇਨ ‘ਚ ਫਸੇ ਜਲੰਧਰ ਦੇ ਲੋਕਾਂ ਲਈ ਖ਼ਾਸ ਜਾਣਕਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਯੂਕਰੇਨ ਵਿੱਚ ਫਸੇ ਜਲੰਧਰ ਦੇ ਵਿਦਿਆਰਥੀਆਂ ਦੇ ਲਈ ਅੱਜ ਇੱਕ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਸੂਚਨਾ ਜਦੋਂ ਵੀ ਮੰਗੀ ਜਾਵੇਗੀ, ਸਬੰਧਤ ਅਥਾਰਟੀ ਨਾਲ ਸਾਂਝੀ ਕਰਨ ਲਈ ਤਿਆਰ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹੋਏ ਹਨ, ਉਹ ਇਸ ਹੈਲਪਲਾਈਨ ‘ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਲੋਕ ਡਿਪਟੀ ਕਮਿਸ਼ਨਰ ਦਫ਼ਤਰ, ਕਮਰਾ ਨੰ. 22 ਵਿਖੇ ਵੀ ਦਫ਼ਤਰੀ ਸਮੇਂ ਦੌਰਾਨ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ। ਯੂਕਰੇਨ ਵਿੱਚ ਫਸੇ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਵਿੱਚ ਉਸ ਦਾ ਪਤਾ ਸਮੇਤ ਵੱਧ ਤੋਂ ਵੱਧ ਜਾਣਕਾਰੀ ਪ੍ਰਦਾਨ ਕਰਨੀ ਹੋਵੇਗੀ ਤਾਂ ਜੋ ਸਾਰੀ ਲੋੜੀਂਦੀ ਜਾਣਕਾਰੀ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾ ਸਕੇ।

Exit mobile version