The Khalas Tv Blog Punjab ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਦਾ ਕੌਮ ਨੂੰ ਖ਼ਾਸ ਸੰਦੇਸ਼
Punjab

ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਦਾ ਕੌਮ ਨੂੰ ਖ਼ਾਸ ਸੰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ ਮੌਕੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਦੇ ਅੰਦਰ ਜ਼ੁਲਮ ਅਤੇ ਜ਼ਬਰ ਦੇ ਖਿਲਾਫ ਲੜਨ ਵਾਸਤੇ ਇੱਕ ਨਵਾਂ ਜੋਸ਼ ਪੈਦਾ ਕੀਤਾ ਹੈ। ਉਨ੍ਹਾਂ ਨੇ ਸਾਰੀ ਸੰਗਤ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮੌਕੇ ਗੁਰਬਾਣੀ ਨਾਲ ਜੁੜਨ, ਸਿੱਖ ਇਤਿਹਾਸ ਬਾਰੇ ਜਾਣਕਾਰੀ ਲੈਣ ਦੀ ਅਪੀਲ ਕੀਤੀ ਹੈ।

ਅੱਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਦੇਸ਼ ਭਰ ਵਿੱਚ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਹਾਲਾਂਕਿ, ਕਰੋਨਾ ਮਹਾਂਮਾਰੀ ਕਰਕੇ ਸੰਗਤਾਂ ਘੱਟ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ।

Exit mobile version