ਅੱਜ ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ ,ਜੋ ਕਿ ਸਰਦਾਰ ਪਟੇਲ ਜੀ ਦੀ ਜਯੰਤੀ ‘ਤੇ ਮਨਾਇਆ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਈ ਅਤੇ ਪੂਰੇ ਦੇਸ਼ ਨੂੰ ਇੱਕ ਧਾਗੇ ਵਿੱਚ ਬੰਨ੍ਹਣ ਦਾ ਕੰਮ ਕੀਤਾ ਅਤੇ ਇੱਕ ਆਧੁਨਿਕ ਭਾਰਤ ਦੀ ਨੀਂਹ ਰੱਖੀ ਅਤੇ ਅੱਜ ਉਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅੱਗੇ ਲਿਜਾਣ ਲਈ ਕੰਮ ਕਰ ਰਹੇ ਹਨ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ( Union Ministry of Home Affairs) ਵੱਲੋਂ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ , ਏਡੀਜੀਪੀ ਪ੍ਰਮੋਦ ਬਾਨ, ਏਆਈਜੀ ਗੁਰਮੀਤ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਸਪੈਸ਼ਲ ਆਪ੍ਰੇਸ਼ਨ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੰਜਾਬ ਦੇ 16 ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ ਦਿੱਤਾ ਜਾਵੇਗਾ। ਇਹ ਉਨ੍ਹਾਂ ਅਧਿਕਾਰੀਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਦੇਸ਼, ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਦੱਸ ਦੇਈਏ ਕਿ ਸਾਲ 2018 ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੈਡਲ ਭਾਰਤ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (UT) ਪੁਲਿਸ ਬਲਾਂ, ਕੇਂਦਰੀ ਪੁਲਿਸ ਸੰਗਠਨਾਂ (CPOs), ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਸੁਰੱਖਿਆ ਸੰਗਠਨਾਂ ਨੂੰ ਦਿੱਤਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਏਕਤਾ ਦਿਵਸ ਭਾਰਤ ਵਿੱਚ ਹਰ ਸਾਲ 31 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਨੂੰ ਮਨਾਉਣ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਭਾਰਤ ਦੇ ਰਾਜਨੀਤਿਕ ਏਕੀਕਰਨ ਵਿੱਚ ਪ੍ਰਮੁੱਖ ਭੂਮਿਕਾ ਨਿਭਾਈ ਸੀ। ਇਹ ਦਿਨ ਭਾਰਤ ਸਰਕਾਰ ਵੱਲੋਂ ਸਾਲ 2014 ਵਿੱਚ ਸ਼ੁਰੂ ਕੀਤਾ ਗਿਆ ਸੀ।