The Khalas Tv Blog Punjab 4 ਜੂਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਖਾਸ ਆਦੇਸ਼
Punjab Religion

4 ਜੂਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਖਾਸ ਆਦੇਸ਼

ਲੰਘੇ ਕੱਲ੍ਹ ਪੰਜਾਬ ਸਮੇਤ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦੀਆਂ ਵੋਟਾਂ ਪਈਆਂ। ਜਿਸ ਦੇ ਨਤੀਜੇ 4 ਜੂਨ ਦਿਨ ਮੰਗਲਵਾਰ ਨੂੰ ਆਉਣਗੇ। ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੁਨੀਆ ਵਿੱਚ ਵਸਦਾ ਸਿੱਖ ਭਾਈਚਾਰਾ ਜੂਨ ਦੇ ਪਹਿਲੇ ਹਫ਼ਤੇ ਨੂੰ ਸ਼ਹੀਦੀ ਦਿਨਾਂ ਦੇ ਰੂਪ ਵਿੱਚ ਮਨਾਉਂਦਾ ਹੈ।

ਜਥੇਦਾਰ ਨੇ ਕਿਹਾ ਕਿ ਜੂਨ 1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖਾਂ ਭਾਵਨਾਵਾਂ ਦੇ ਮੱਦੇਨਜ਼ਰ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ। ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਜ਼ਰੂਰ ਕਰਨ।

ਉਨ੍ਹਾਂ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਭਾਰਤੀ ਸਰਕਾਰ ਦੇ ਹੁਕਮ ‘ਤੇ ਭਾਰਤੀ ਫੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ ਗਈ ਅਤੇ ਹਜ਼ਾਰਾਂ ਹੀ ਸਿੰਘ ਅਤੇ ਸਿੰਘਣੀਆਂ ਨੂੰ ਸ਼ਹੀਦ ਕੀਤਾ ਗਿਆ ਸੀ ਉਨ੍ਹਾਂ ਨੂੰ ਸਿੱਖ ਸੰਗਤ ਬੜੇ ਹੀ ਦੁਖੀ ਹਿਰਦੇ ਨਾਲ ਯਾਦ ਕਰਦੀ ਹੈ।

ਉਨ੍ਹਾਂ ਨੇ ਕਿਹਾ ਕਿ 4 ਜੂਨ ਨੂੰ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ।

Exit mobile version