The Khalas Tv Blog Punjab ਚੰਡੀਗੜ੍ਹ ’ਚ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
Punjab

ਚੰਡੀਗੜ੍ਹ ’ਚ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ (29 ਮਾਰਚ, 2026): ਪੰਜਾਬ ਵਿਧਾਨ ਸਭਾ ਦਾ ਆਗਾਮੀ ਵਿਸ਼ੇਸ਼ ਇਜਲਾਸ ਹੁਣ ਚੰਡੀਗੜ੍ਹ ਸਥਿਤ ਵਿਧਾਨ ਸਭਾ ਕੰਪਲੈਕਸ ਵਿੱਚ ਹੀ ਕਰਵਾਇਆ ਜਾਵੇਗਾ। ਪਹਿਲਾਂ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ’ਤੇ ਸੀ ਕਿ ਖ਼ਾਲਸਾ ਸਾਜਨਾ ਦਿਵਸ ਦੇ ਮੌਕੇ ’ਤੇ ਇਹ ਇਜਲਾਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਸਕਦਾ ਹੈ, ਪਰ ਹੁਣ ਸਾਫ਼ ਹੋ ਗਿਆ ਹੈ ਕਿ ਇਹ ਇਜਲਾਸ ਚੰਡੀਗੜ੍ਹ ਵਿਖੇ ਹੀ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ ਨੂੰ ਇਹ ਵਿਸ਼ੇਸ਼ ਬੈਠਕ ਬੁਲਾਈ ਹੈ। ਇਸ ਇਜਲਾਸ ਦਾ ਮੁੱਖ ਏਜੰਡਾ ਬੇਅਦਬੀ ਵਿਰੁੱਧ ਕਾਨੂੰਨ ਨੂੰ ਹੋਰ ਸਖ਼ਤ ਬਣਾਉਣਾ ਮੰਨਿਆ ਜਾ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਸਰਕਾਰ ਬੇਅਦਬੀ ਕਾਨੂੰਨ ਵਿੱਚ ਵੱਡੀ ਸੋਧ ਕਰਕੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰੇਗੀ।

Exit mobile version