‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ 11 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਾਣਕਾਰੀ ਮੁਤਾਬਕ 11 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ, ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਜਾਵੇਗਾ।
