ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਇੱਕ ਕਾਰ ਨਦੀ ਵਿੱਚ ਡਿੱਗਣ ਨਾਲ ਇੱਕ ਵੱਡਾ ਹਾਦਸਾ ਵਾਪਰਿਆ। ਇਹ ਘਟਨਾ ਕਲਾਈ ਇਲਾਕੇ ਵਿੱਚ ਵਾਪਰੀ ਜਿੱਥੇ ਇੱਕ ਬੇਕਾਬੂ ਕਾਰ ਪੁਲਸਤਿਆ ਨਦੀ ਵਿੱਚ ਡਿੱਗ ਗਈ। ਕਾਰ ਵਿੱਚ ਸਵਾਰ ਸੱਤ ਯਾਤਰੀ ਨਦੀ ਦੇ ਤੇਜ਼ ਵਹਾਅ ਵਿੱਚ ਫਸ ਗਏ।
ਹਾਦਸੇ ਦੀ ਸੂਚਨਾ ਮਿਲਦੇ ਹੀ ਐਸ.ਐਸ.ਪੀ. ਪੁਣਛ ਦੀ ਅਗਵਾਈ ਹੇਠ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕੰਮ ਵਿਚ ਐਸ.ਡੀ.ਆਰ.ਐਫ਼. ਦੀ ਵੀ ਮਦਦ ਲਈ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਅਸੀਂ ਸੱਤ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਅਨੁਸਾਰ ਕਾਰ ਵਿਚ ਕਰੀਬ 12 ਲੋਕ ਸਵਾਰ ਸਨ ਤੇ ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਨੂੰ ਮੰਨਿਆ ਜਾ ਰਿਹਾ ਹੈ।