The Khalas Tv Blog International H-1B ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਅਮਰੀਕਾ ‘ਚ ਕਰ ਸਕਦੇ ਕੰਮ, ਭਾਰਤੀਆਂ ਨੂੰ ਸਭ ਤੋਂ ਵੱਧ ਫ਼ਾਇਦਾ..
International

H-1B ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਅਮਰੀਕਾ ‘ਚ ਕਰ ਸਕਦੇ ਕੰਮ, ਭਾਰਤੀਆਂ ਨੂੰ ਸਭ ਤੋਂ ਵੱਧ ਫ਼ਾਇਦਾ..

H-1B visa holders, America, immigration news, work permit , H-1B ਵੀਜ਼ਾ ਧਾਰਕ, ਅਮਰੀਕਾ, ਇਮੀਗ੍ਰੇਸ਼ਨ ਖ਼ਬਰਾਂ, ਵਰਕ ਪਰਮਿਟ

H-1B visa-ਅਮਰੀਕੀ ਅਦਾਲਤ ਦਾ ਵੱਡਾ ਫੈਸਲਾ ਕੀਤਾ ਹੈ। ਹੁਣ H-1B ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਅਮਰੀਕਾ 'ਚ ਕੰਮ ਕਰ ਸਕਦੇ ਹਨ।

ਅਮਰੀਕੀ ਤਕਨੀਕੀ ਖੇਤਰ ‘ਚ ਕੰਮ ਕਰਨ ਵਾਲੇ ਵਿਦੇਸ਼ੀ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ (spouses of H-1B visa holders) ਵੀ ਅਮਰੀਕਾ(America) ਵਿੱਚ ਕੰਮ ਕਰ ਸਕਦੇ ਹਨ। ਅਮਰੀਕਾ ਦੀ ਇੱਕ ਅਦਾਲਤ ਨੇ ਇਹ ਵੱਡਾ ਫੈਸਲਾ ਸੁਣਾਇਆ ਹੈ। ਯੂਐਸ ਵਿੱਚ ਵੱਡੀ ਗਿਣਤੀ ਵਿੱਚ ਕੰਮ ਕਰਨ ਵਾਲੇ ਭਾਰਤੀਆਂ ਨੂੰ ਇਸ ਫੈਸਲੇ ਦਾ ਸਭ ਤੋਂ ਵੱਧ ਫਾਇਦਾ ਹੋਵੇਗਾ।

ਅਮਰੀਕੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਕੋਲ ਐੱਚ-1ਬੀ ਵੀਜ਼ਾ ਹੈ ਤਾਂ ਉਸ ਦੇ ਜੀਵਨ ਸਾਥੀ ਨੂੰ ਦੇਸ਼ ‘ਚ ਕੰਮ ਕਰਨ ਦੀ ਇਜਾਜ਼ਤ ਹੈ। ਯੂਐਸ ਜ਼ਿਲ੍ਹਾ ਜੱਜ ਤਾਨਿਆ ਚੁਟਕਨ ਨੇ ਸੇਵ ਜੌਬਸ ਯੂਐਸਏ ਦੁਆਰਾ ਦਾਇਰ ਮੁਕੱਦਮੇ ਨੂੰ ਖਾਰਜ ਕਰ ਦਿੱਤਾ। ਪਟੀਸ਼ਨ ਨੇ ਓਬਾਮਾ ਸਾਸ਼ਨ ਦੇ ਨਿਯਮਾਂ ਨੂੰ ਖਤਮ ਕਰਨ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ, ਜੋ H-1B ਵੀਜ਼ਾ ਧਾਰਕਾਂ ਦੀਆਂ ਕੁਝ ਸ਼੍ਰੇਣੀਆਂ ਦੇ ਜੀਵਨ ਸਾਥੀ ਨੂੰ ਰੁਜ਼ਗਾਰ ਅਧਿਕਾਰ ਕਾਰਡ ਪ੍ਰਦਾਨ ਕਰਦੇ ਸਨ। ਪਰ ਇਸ ਪਟੀਸ਼ਨ ਦਾ ਐਮਾਜ਼ਾਨ, ਐਪਲ, ਗੂਗਲ ਅਤੇ ਮਾਈਕ੍ਰੋਸਾਫਟ ਵਰਗੀਆਂ ਤਕਨੀਕੀ ਕੰਪਨੀਆਂ ਨੇ ਵਿਰੋਧ ਕੀਤਾ ਸੀ।

ਪਰਵਾਸੀਆਂ ਦੇ ਵਕੀਲ ਅਤੇ ਉੱਘੇ ਭਾਈਚਾਰੇ ਦੇ ਆਗੂ ਅਜੈ ਭੁੱਟੋਰੀਆ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਚ-1ਬੀ ਵੀਜ਼ਾ ਪ੍ਰੋਗਰਾਮ ਹੁਨਰਮੰਦ ਵਿਦੇਸ਼ੀ ਕਾਮਿਆਂ ਨੂੰ ਅਮਰੀਕਾ ਆਉਣ ਅਤੇ ਅਮਰੀਕੀ ਕੰਪਨੀਆਂ ਲਈ ਕੰਮ ਕਰਨ ਦੀ ਇਜਾਜ਼ਤ ਦੇਣ ਲਈ ਤਿਆਰ ਕੀਤਾ ਗਿਆ ਹੈ। ਹਾਲਾਂਕਿ, ਹੁਣ ਤੱਕ H-1B ਵਿੱਚ ਪਤੀ-ਪਤਨੀ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਸੀ, ਜਿਸ ਨਾਲ ਅਕਸਰ ਪਰਿਵਾਰਾਂ ‘ਤੇ ਇੱਕ ਮਹੱਤਵਪੂਰਨ ਵਿੱਤੀ ਬੋਝ ਪੈਂਦਾ ਸੀ।

ਕੀ ਹੈ ਐੱਚ-1ਬੀ ਵੀਜ਼ਾ ?

H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ(non-immigrant visa) ਹੈ ਅਤੇ ਜਿਸ ਦੇ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਇਹ ਵੀਜ਼ਾ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਇਸ ‘ਤੇ ਨਿਰਭਰ ਕਰਦੀਆਂ ਹਨ। ਅਮਰੀਕਾ ਨੇ ਹੁਣ ਤੱਕ ਲਗਭਗ 100,000 H-1B ਵਰਕਰਾਂ ਦੇ ਜੀਵਨ ਸਾਥੀ ਨੂੰ ਕੰਮ ਦੇ ਅਧਿਕਾਰ ਜਾਰੀ ਕੀਤੇ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਭਾਰਤੀ ਹਨ।

Exit mobile version