ਬਿਉਰੋ ਰਿਪੋਰਟ – ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਤੋਂ ਬਾਅਦ ਤਖ਼ਤ ਸ੍ਰੀ ਅਕਾਲੀ ਤਖਤ ਅਕਾਲ ਤਖਤ ਦੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਆਦੇਸ਼ ਦਿੱਤੇ ਹਨ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਕਰਨ । ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਅਸੀਂ ਸਾਰੇ ਤਖਤਾਂ ਦੇ ਜਥੇਦਾਰ ਅਸਤੀਫ਼ਾ ਦੇਵਾਂਗੇ ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਸਾਡੀ ਚਿਤਾਵਨੀ ਦੇ ਬਾਵਜੂਦ ਵਿਰਸਾ ਸਿੰਘ ਵਲਟੋਹਾ ਗਿਆਨੀ ਹਰਪ੍ਰੀਤ ਸਿੰਘ ਦੀ ਕਿਰਦਾਰਕੁਸ਼ੀ ਕਰਦੇ ਰਹੇ ਹਨ । ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਧਮਕੀ ਦਿੱਤੀ ਮੇਰੀ ਪਰਿਵਾਰ ਦੀ ਵਿਦੇਸ਼ਾਂ ਤੱਕ ਪੜ੍ਹਤਾਲ ਕਰਵਾਈ ਗਈ । ਜਿਸ ਤੋਂ ਦੁੱਖੀ ਹੋਕੇ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ । ਸਿਰਫ ਇੰਨਾਂ ਹੀ ਨਹੀਂ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਵੀ ਕੀਤੀ ਹੈ ।