ਮੈਲਬੌਰਨ ਦੀ ਮਸ਼ਹੂਰ ਹੋਸੀਅਰ ਲੇਨ ਵਿੱਚ ਮਨੁੱਖੀ ਹੱਕਾਂ ਦੇ ਮਹਾਨ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦਾ ਵਿਸ਼ਾਲ ਮਿਊਰਲ ਬਣਾਉਣ ਵਾਲੀ ਆਸਟ੍ਰੇਲੀਆਈ ਕਲਾਕਾਰ ਬੇਥਨੀ ਚੈਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਪੰਜਾਬ ਆਉਣ ‘ਤੇ ਉਨ੍ਹਾਂ ਨੂੰ ਸਿੱਖ ਇਤਿਹਾਸ ਦੀ ਸਰਵਉੱਚ ਸੰਸਥਾ ਵੱਲੋਂ ਸਿਰੋਪਾ ਅਤੇ ਸਨਮਾਨ ਪੱਤਰ ਨਾਲ ਨਿਵਾਜਿਆ ਗਿਆ।
ਬੇਥਨੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਅਕਾਲ ਤਖ਼ਤ ਤੋਂ ਮਿਲਿਆ ਇਹ ਪਿਆਰ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਸਨਮਾਨ ਹੈ ਅਤੇ ਹੁਣ ਉਹ ਸਿੱਖ ਭਾਈਚਾਰੇ ਨੂੰ ਆਪਣਾ ਪਰਿਵਾਰ ਮਹਿਸੂਸ ਕਰਦੀ ਹਨ। ਇਹ ਮਿਊਰਲ ਦੁਨੀਆ ਭਰ ਵਿੱਚ ਖਾਲੜਾ ਸਾਹਿਬ ਦੀ ਸ਼ਹਾਦਤ ਨੂੰ ਜਿਊਂਦਾ ਰੱਖਣ ਦਾ ਪ੍ਰਤੀਕ ਬਣ ਚੁੱਕਿਆ ਹੈ।

