Punjab

ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਹੁਣ ਇਹ ਬੋਰਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਔਰਤ ਵੱਲੋਂ ਤੰਬਾਕੂਨੋਸ਼ੀ ਕਰਨ ਦੀ ਘਟਨਾ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸਾਰੇ ਰਸਤਿਆਂ ਉੱਤੇ ਤੰਬਾਕੂ ਦੀ ਵਰਤੋਂ ਨਾ ਕਰਨ ਦੇ ਬੋਰਡ ਲਗਾ ਦਿੱਤੇ ਗਏ ਹਨ। ਇਨ੍ਹਾਂ ਬੋਰਡਾਂ ‘ਤੇ ਵੱਖ-ਵੱਖ ਭਾਸ਼ਾਵਾਂ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਕਿਸੇ ਵੀ ਪ੍ਰਕਾਰ ਦਾ ਨਸ਼ੇ ਵਾਲਾ ਪਦਾਰਥ ਲੈ ਕੇ ਆਉਣਾ ਜਾਂ ਨਸ਼ਾ ਕਰਕੇ ਆਉਣਾ ਸਖ਼ਤ ਮਨ੍ਹਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਨਸ਼ਾ ਨਾ ਕਰਨ ਤੋਂ ਸੁਚੇਤ ਕਰਨ ਲਈ ਅਨਾਊਸਮੈਂਟ ਵੀ ਕਰਵਾਈ ਜਾਵੇਗੀ।