Punjab

ਦਰਬਾਰ ਸਾਹਿਬ ਵਿਰਾਸਤੀ ਮਾਰਗ ‘ਤੇ ਲੱਗੇ ਕਾਂਗਰਸੀ ਬੋਰਡ ਹੋਰ ਨਹੀਂ ਟਿਕਣਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਚੱਲ ਰਹੇ ਇਸ਼ਤਿਹਾਰਾਂ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਰੂਟ ’ਤੇ ਇਸ਼ਤਿਹਾਰਬਾਜ਼ੀ ਬੰਦ ਕਰਕੇ ਸੰਗਤ ਲਈ ਕੇਵਲ ਕੀਰਤਨ ਚਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਇਤਰਾਜ਼ ਪ੍ਰਧਾਨ ਬਣਨ ਤੋਂ ਬਾਅਦ ਮੈਂਬਰਾਂ ਨਾਲ ਕੀਤੀ ਪਹਿਲੀ ਮੀਟਿੰਗ ਵਿੱਚ ਉਠਾਇਆ ਹੈ।

ਧਾਮੀ ਨੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਅਕਾਲੀ ਸਰਕਾਰ ਪਹਿਲਾਂ ਵਿਰਾਸਤ ਮਾਰਗ ‘ਤੇ ਸਕਰੀਨ ‘ਤੇ ਕੀਰਤਨ ਲਗਾਇਆ ਕਰਦੀ ਸੀ ਪਰ ਹੁਣ ਉਸ ਸਕਰੀਨ ‘ਤੇ ਸਿਰਫ਼ ਪੰਜਾਬ ਸਰਕਾਰ ਦੇ ਇਸ਼ਤਿਹਾਰ ਹੀ ਚੱਲ ਰਹੇ ਹਨ। ਇਨ੍ਹਾਂ ਇਸ਼ਤਿਹਾਰਾਂ ਨਾਲ ਲੋਕਾਂ ਦੀ ਆਸਥਾ ਨੂੰ ਵੀ ਠੇਸ ਪਹੁੰਚਦੀ ਹੈ। ਅਜਿਹੇ ‘ਚ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ‘ਤੇ ਇਸ਼ਤਿਹਾਰਾਂ ਦੀ ਬਜਾਏ ਪਹਿਲਾਂ ਵਾਂਗ ਹੀ ਕੀਰਤਨ ਲਗਾਇਆ ਜਾਵੇ, ਤਾਂ ਜੋ ਇੱਥੇ ਆਉਣ ਵਾਲੇ ਲੋਕ ਦਰਬਾਰ ਸਾਹਿਬ ‘ਚ ਹੋਣ ਵਾਲੇ ਕੀਰਤਨ ਦਾ ਆਨੰਦ ਲੈ ਸਕਣ।