Punjab

ਸ੍ਰੀ ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਸੰਗਤਾਂ ਦੇ ਸਹਿਯੋਗ ਲਈ ਕੀਤਾ ਧੰਨਵਾਦ

‘ ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਸੰਗਤਾਂ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦਾ ਧੰਨਵਾਦ ਕੀਤਾ। ਇਸ ਵਾਰ ਸ਼੍ਰੀ ਫਤਹਿਗ੍ਹੜ ਸਾਹਿਬ ਵਿਖੇ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ, ਮਾਤਾ ਗੁਜਰ ਕੌਰ ਜੀ ਦੇ ਮਹਾਨ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੇ ਇੱਕਠ ਨੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ। ਸੰਗਤ ਵੱਲੋਂ ਬਹੁਤ ਵੱਡੇ ਪੱਧਰ ਉੱਤੇ ਲੰਗਰ ਲਗਾ ਕੇ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਗਿਆ।

ਧਾਮੀ ਨੇ ਕਿਹਾ ਕਿ ਇਸ ਮਹਾਨ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਵੱਲੋਂ ਜੋੜੇ ਘਰ ਦੀ ਸੇਵਾ, ਗੱਠੜੀ ਘਰ ਦੀ ਸੇਵਾ, ਚਾਹ ਦੁੱਧ ਆਦਿ ਦੀ ਸੇਵਾ, ਮੈਡੀਕਲ ਕੈਂਪਾਂ ਰਾਹੀਂ ਸੰਗਤਾਂ ਨੂੰ ਸਿਹਤ ਸਹੂਲਤਾਂ ਦੇਣ ਦੀ ਸੇਵਾ, ਦਸਤਾਰਾਂ ਦਾ ਲੰਗਰ ਲਗਾਉਣ, ਧਾਰਮਿਕ ਲਿਟਰੇਚਰ ਰਾਹੀਂ ਸਾਹਿਬਜਾਦਿਆਂ ਦੀ ਲਹੂ ਭਿੱਜੀ ਗਾਥਾ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਸੇਵਾ, ਸ਼ਹੀਦੀ ਜ਼ੋੜ ਮੇਲੇ ਸਮੇਂ ਬਹੁਤ ਸਾਰੀਆਂ ਸੰਗਤਾਂ ਵੱਲੋਂ ਧਾਰਮਿਕ ਫਿਲਮਾਂ ਰਾਹੀਂ ਸਾਹਿਬਜਾਦਿਆਂ ਦੇ ਸ਼ਹੀਦੀ ਜੀਵਨ ਸਬੰਧੀ ਜਾਣਕਾਰੀ ਦਿੱਤੀ ਗਈ। ਸ਼ਹੀਦੀ ਨਗਰ ਕੀਰਤਨ ਦੌਰਾਨ ਗਤਕਾ ਟੀਮਾਂ, ਸ਼ਬਦੀ ਜਥੇ ਅਤੇ ਸਫਾਈ ਦੀ ਸੇਵਾ ਆਦਿ ਲਈ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦਾ ਧੰਨਵਾਦ ਕੀਤਾ।