ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ (Sri Guru Angad Dev Ji) ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ (Sri Manji Sahib Diwan Hall) ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।
ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਸੀ। ਇਸੇ ਨੂੰ ਸਮਰਪਿਤ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਗੁਰਬਾਣੀ ਕੀਰਤਨ ਤੋਂ ਇਲਾਵਾ ਗੁਰਮੁੱਖੀ ਦੀ ਸੁੰਦਰ ਲਿਖਾਈ ਤੇ ਭਾਸ਼ਣ ਦੇ ਮੁਕਾਬਲੇ ਹੋਏ, ਜਿਸ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ – ਬੁਡਾਪਸਟ ਸ਼ਤਰੰਜ ਓਲੰਪਿਆਡ ‘ਚ ਮਹਿਲਾ ਟੀਮ ਨੇ ਕੀਤਾ ਕਮਾਲ! ਰਚੀਆ ਇਤਿਹਾਸ