India Punjab

ਸ੍ਰੀ ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਤਰੀਕ ਕਰ ਲਉ ਨੋਟ

‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਸਾਲ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ 2023 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਟਰੱਸਟ ਵੱਲੋਂ ਉਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸਦਾ ਐਲਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕੀਤਾ।

ਸ਼੍ਰੀ ਹੇਮਕੁੰਟ ਸਾਹਿਬ ਦੇ ਦਰਵਾਜੇ ਖੁੱਲਣ ਅਤੇ ਯਾਤਰਾ 2023 ਦੀਆਂ ਤਿਆਰੀਆਂ ਦੇ ਸਬੰਧ ਵਿੱਚ ਨਰਿੰਦਰਜੀਤ ਸਿੰਘ ਬਿੰਦਰਾ ਨੇ ਮੁੱਖ ਸਕੱਤਰ ਉੱਤਰਾਖੰਡ ਸਰਕਾਰ ਡਾ.ਐੱਸ. ਐੱਸ. ਸੰਧੂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਬਾਰੇ ਐਲਾਨ ਕੀਤਾ।

ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਹੇਮਕੁੰਟ ਸਾਹਿਬ ਦੇ ਪਵਿੱਤਰ ਦਰਸ਼ਨਾਂ ਲਈ ਅਤੇ ਮੱਥਾ ਟੇਕਣ ਲਈ ਦੇਸ਼-ਵਿਦੇਸ਼ ਤੋਂ ਆਉਂਦੇ ਹਨ। ਸ਼ਰਧਾਲੂਆਂ ਦੀ ਗਿਣਤੀ ਵਿੱਚ ਵਾਧੇ ਨੂੰ ਦੇਖਦਿਆਂ ਗੁਰਦੁਆਰਾ ਟਰੱਸਟ ਦੇ ਮੁੱਖ ਕੇਂਦਰਾਂ ਵਿੱਚ ਆਰਾਮ ਕਰਨ ਲਈ ਕਮਰੇ ਅਤੇ ਹਾਲ ਆਦਿ ਵੀ ਬਣਾਏ ਗਏ ਹਨ। ਇਸ ਤੋਂ ਇਲਾਵਾ ਸ਼ਰਧਾਲੂਆਂ ਦੀਆਂ ਹੋਰ ਸਹੂਲਤਾਂ ਜਿਵੇਂ ਲੰਗਰ ਪਾਣੀ, ਡਾਕਟਰੀ ਸਹਾਇਤਾ ਆਦਿ ਦਾ ਵਿਸ਼ੇਸ਼ ਧਿਆਨ ਰੱਖਦਿਆਂ ਟਰੱਸਟ ਵੱਲੋਂ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ।