The Khalas Tv Blog Religion SSOC ਅੰਮ੍ਰਿਤਸਰ ਨੇ ਡਰੱਗ ਸਮੱਗਲਰਾਂ ਦਾ ਤੋੜਿਆ ਲੱਕ, ਵੱਡੀ ਕਾਮਯਾਬੀ ਕੀਤੀ ਹਾਸਲ
Religion

SSOC ਅੰਮ੍ਰਿਤਸਰ ਨੇ ਡਰੱਗ ਸਮੱਗਲਰਾਂ ਦਾ ਤੋੜਿਆ ਲੱਕ, ਵੱਡੀ ਕਾਮਯਾਬੀ ਕੀਤੀ ਹਾਸਲ

ਪੰਜਾਬ ਪੁਲਿਸ (Punjab Police) ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤੀ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ (SSOC) ਨੇ ਖੁਫੀਆ ਆਧਾਰਤ ਕਾਰਵਾਈ ਕਰਦਿਆਂ ਹੋਇਆਂ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫਾਸ ਕਰਕੇ 1 ਕਰੋੜ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਇਸ ਦੇ ਨਾਲ ਹੀ ਵਿਦੇਸ਼ੀ ਅਧਾਰਤ ਚੋਟੀ ਦੇ ਡਰੱਗ ਸਮੱਗਲਰ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਸੰਨੀ ਦਿਆਲ ਦੇ 2 ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। SSOC ਨੇ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਦੇ ਦੋਸ਼ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ 2 ਆਪਰੇਟਿਵਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਪਾਸੋਂ 1.07 ਕਰੋੜ ਡਰੱਗ ਮਨੀ ਦੇ ਨਾਲ-ਨਾਲ ਪੈਸੇ ਗਿਣਤ ਵਾਲੀ ਮਸ਼ੀਨ, 1 ਕਾਰ, ਅਤੇ 2 ਮੋਬਾਈਲ ਫੋਨ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ –   ਸਪਾ ਸੈਂਟਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਜਾਣ ਵਾਲੇ ਹੋ ਜਾਣ ਸਾਵਧਾਨ

 

Exit mobile version