The Khalas Tv Blog Punjab ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮੁਲਜ਼ਮ ਕੀਤਾ ਗ੍ਰਿਫਤਾਰ
Punjab

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮੁਲਜ਼ਮ ਕੀਤਾ ਗ੍ਰਿਫਤਾਰ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਅਪਰੇਸ਼ਨ ਸੈਲ (SSOC)ਅੰਮ੍ਰਿਤਸਰ ਵੱਲੋਂ ਚਲਾਏ ਗਏ ਖੁਫੀਆ ਆਧਾਰਿਤ ਅਪਰੇਸ਼ਨ ਵਿੱਚ  ਰਾਜਵੰਤ ਸਿੰਘ ਉਰਫ ਰਾਜੂ ਨੂੰ ਫੜ ਕੇ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਦੇ ਸਮੱਗਲਰਾਂ ਦੇ ਸੰਪਰਕ ਵਿੱਚ ਸੀ, ਜੋ ਡਰੋਨ ਅਤੇ ਹੋਰ ਵੱਖ-ਵੱਖ ਸਾਧਨਾ ਰਾਹੀਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਭੇਜਦਾ ਸੀ।

ਇਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਅੰਮ੍ਰਿਤਸਰ ਵੱਲੋਂ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਗ੍ਰਿਫਤਾਰ ਕਰਨ ਸਮੇਂ ਉਸ ਕੋਲੋਂ 2 ਮੈਗਜੀਨਾਂ ਅਤੇ 2 ਗਲੋਕ ਪਿਸਤੌਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –   ਮੰਦਰ ’ਚ ਮੱਥਾ ਟੇਕਣ ਗਿਆ ਬਜ਼ੁਰਗ ਵੱਡੇ ਹਾਦਸੇ ਦਾ ਸ਼ਿਕਾਰ, ਮੌਤ

 

Exit mobile version