Punjab

SSOC ਮੋਹਾਲੀ ਨੂੰ ਮਿਲੀ ਵੱਡੀ ਕਾਮਯਾਬੀ, ਗ੍ਰਿਫ਼ਤਾਰ ਕੀਤੇ 3 ਗੈਂਗਸਟਰ; ਹਥਿਆਰ ਅਤੇ ਕਾਰ ਬਰਾਮਦ

SSOC Mohali gets big success, 3 gangsters arrested; Arms and car recovered

ਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਵੱਲੋਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੋਂ ਲੋਕ ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ। ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਪਛਾਣ ਲਵਜੀਤ, ਗੁਰਸੇਵਕ ਤੇ ਬਹਾਦੁਰ ਖਾਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਪਿਸਤੌਲ, 15 ਕਾਰਤੂਸ ਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਕੀਤੀ ਹੈ।

ਜਾਣਕਾਰੀ ਮੁਤਾਬਕ ਇਹ ਮੋਹਾਲੀ ਵਿਚ ਰੇਕੀ ਕਰ ਰਹੇ ਹਨ। ਇਨ੍ਹਾਂ ਨੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ ਪਰ ਪੁਲਿਸ ਨੇ ਪਹਿਲਾਂ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਤਿੰਨਾਂ ਤੋਂ ਪੱਛਗਿਛ ਕਰ ਰਹੀ ਹੈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਕਿਹਾ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਯਾਦਵ ਨੇ ਕਿਹਾ ਕਿ ਇਹ ਤਿੰਨੋਂ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਆਦਿ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।

ਉਨ੍ਹਾਂ ਨੇ ਜਾਅਲੀ ਪਛਾਣ ਪੱਤਰ ਬਣਾਇਆ ਹੋਇਆ ਸੀ। ਦਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਫਰਜ਼ੀ ਪਛਾਣ ਪੱਤਰ ਵੀ ਬਰਾਮਦ ਕੀਤੇ ਹਨ।