ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ ਜਾਰੀ ਹੈ ਤੇ ਜਿਸ ਨੂੰ ਦੇਖਦੇ ਹੋਏ ਅੱਜ ਫਿਰ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਸਰਕਾਰੀ ਡਾਕਟਰਾਂ ਦੀ ਟੀਮ ਨਾਲ ਖਨੌਰੀ ਮੋਰਚੇ ‘ਤੇ ਡੱਲੇਵਾਲ ਦਾ ਚੈਕਅੱਪ ਕਰਨ ਲਈ ਪਹੁੰਚੇ। ਦੱਸ ਦੇਈਏ ਕਿ ਡੱਲੇਵਾਲ ਦਾ ਮਰਨ ਵਰਤ ਅੱਜ 50ਵੇਂ ਦਿਨ ਵਿਚ ਦਾਖਲ ਹੋ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਨਿਘਾਰ ਆ ਰਿਹਾ ਹੈ, ਆਏ ਦਿਨ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ ਅਤੇ ਡੱਲੇਵਾਲ ਦੇ ਇਸ ਤੋਂ ਪਹਿਲਾਂ ਵੀ ਕਈ ਵਾਰ ਮੈਡੀਕਲ ਟਰੀਟਮੈਂਟ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ – ਭਾਰਤ ਵਿਚ ਔਰਤਾਂ ਕੀ ਮਸ਼ੀਨ ਹਨ, ਪਰਸ਼ੂਰਾਮ ਕਲਿਆਣ ਬੋਰਡ ਦੇ ਪ੍ਰਧਾਨ ਨੇ ਨਵੇਂ ਵਿਆਹੇ ਜੋੜਿਆਂ ਨੂੰ ਦਿੱਤਾ ਵਿਵਾਦਤ ਆਫਰ