Punjab

ਐਸਐਸਪੀ ਨੇ ਇੰਸਪੈਕਟਰ ਕੀਤਾ ਮੁਅੱਤਲ! ਡਿਊਟੀ ਸਮੇਂ ਸੀ ਸੁੱਤਾ

ਬਿਉਰੋ ਰਿਪੋਰਟ – ਮੋਹਾਲੀ ‘(Mohali) ਚ ਇਕ ਚੈਕ ਪੋਸਟ ‘ਤੇ ਰਾਤ ਸਮੇਂ ਡਿਊਟੀ ‘ਤੇ ਸੁੱਤੇ ਪਾਏ ਜਾਣ ਕਾਰਨ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇੰਸਪੈਕਟਰ ਭੁਪਿੰਦਰ ਸਿੰਘ ਆਪਣੀ ਕਾਰ ਵਿਚ ਸੁੱਤਾ ਪਿਆ ਸੀ। ਅੱਜ ਤੜਕੇ 3 ਵਜੇ ਮੋਹਾਲੀ ਦੇ ਐਸਐਸਪੀ ਦੀਪਕ ਪਾਰੀਕ ਵੱਲ਼ੋਂ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਨਾਲ ਲੱਗਦੀਆਂ ਨਾਕੇਬੰਦੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ, ਉਸ ਸਮੇਂ ਇੰਸਪੈਕਟਰ ਭੁਪਿੰਦਰ ਸਿੰਘ ਸੁੱਤਾ ਪਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਐਸਐਸਪੀ ਨੇ ਕਿਹਾ ਕਿ ਡਿਊਟੀ ਵਿਚ ਅਜਿਹੀ ਅਣਗਹਿਲੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ |

ਇਹ ਵੀ ਪੜ੍ਹੋ  – ਡੀਸੀ ਦਫਤਰ ਦੇ ਬਾਹਰ ਕੰਪਿਊਟਰ ਅਧਿਆਪਕਾਂ ਦੇ ਆਗੂ ਨੂੰ ਪੁਲਿਸ ਨੇ ਚੱਕਿਆ