Punjab

ਕੁੜੀਆਂ ਦੀਆਂ ਵੀਡੀਉਜ਼ ਵਾਇਰਲ ਮਾਮਲੇ ‘ਤੇ SSP ਦਾ ਬਿਆਨ, ਕਿਸੇ ਕੁੜੀ ਨੇ ਖੁਦ ਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ

SSP's statement on the girls' videos viral case, no girl tried to commit suicide

ਦ ਖ਼ਾਲਸ ਬਿਊਰੋ : ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ‘ਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਮਾਮਲੇ ‘ਚ ਐੱਸਐੱਸਪੀ ਮੋਹਾਲੀ ਵਿਵੇਕ ਸੋਨੀ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਹੁਣ ਤੱਕ ਸਿਰਫ ਇੱਕ ਵੀਡੀਓ ਸਾਹਮਣੇ ਆਈ ਹੈ ਜੋ ਇੱਕ ਵਿਦਿਆਰਥਣ ਦੀ ਹੈ। ਇਸ ਤੋਂ ਇਲਾਵਾ ਕੋਈ ਵੀ ਵੀਡੀਓ ਸਾਹਮਣੇ ਨਹੀਂ ਆਈ ਹੈ।

ਐਸਐਸਪੀ ਵਿਵੇਕ ਸੋਨੀ ਵੀ ਮੌਕੇ ‘ਤੇ ਪਹੁੰਚੇ , ਉਨ੍ਹਾਂ ਨੇ ਵੀ। ਵੱਲੋਂ ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਖੰਡਨ ਕੀਤ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਕਿਸੇ ਮੌਤ ਦੀ ਖ਼ਬਰ ਨਹੀਂ ਹੈ। ਮੈਡੀਕਲ ਰਿਕਾਰਡ ਅਨੁਸਾਰ ਆਤਮ ਹੱਤਿਆ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਨੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ।

ਐਸਐਸਪੀ ਵਿਵੇਕ ਸੋਨੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ – ਇਸ ਮਾਮਲੇ ਵਿੱਚ ਕਿਹਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਤੋਂ ਇਲਾਵਾ ਕੁਝ ਹੋਰ ਵੀਡਿਓ ਬਣਾਏ ਗਏ ਹਨ, ਇਹ ਪੂਰੀ ਤਰ੍ਹਾਂ ਗਲਤ ਹੈ। ਸਾਡੀ ਜਾਂਚ ਵਿੱਚ ਅਜਿਹਾ ਕੋਈ ਹੋਰ ਵੀਡੀਓ ਸਾਹਮਣੇ ਨਹੀਂ ਆਇਆ ਹੈ। ਸਾਡੇ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ, ਅਸੀਂ ਇੱਕ ਵਿਦਿਆਰਥਣ ਨੂੰ ਗ੍ਰਿਫਤਾਰ ਵੀ ਕੀਤਾ ਹੈ।

ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਵੱਲੋਂ ਨਾ ਤਾਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਨਾ ਹੀ ਕਿਸੇ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਕੁੜੀ ਦੀ ਆਪਣੀ ਵੀਡੀਓ ਤੋਂ ਇਲਾਵਾ ਕਿਸੇ ਹੋਰ ਵਿਦਿਆਰਥਣ ਦੀ ਕੋਈ ਵੀਡੀਓ ਨਹੀਂ ਬਣਾਈ ਗਈ ਹੈ।

ਉਹਨਾਂ ਨੇ ਇਸ ਗੱਲ ਦਾ ਖੰਡਨ ਕੀਤਾ ਕਿ ਕਿਸੇ ਵੀ ਲੜਕੀ ਨਹੀਂ ਖੁਦਕੁਸ਼ੀ ਕੀਤੀ ਹੈ ਜਾਂ ਕੋਈ ਲੜਕੀ ਹਸਪਤਾਲ ਦਾਖਲ ਹੈ। ਉਹਨਾਂ ਕਿਹਾ ਕਿ ਇਹ ਅਫਵਾਹਾਂ ਹਨ ਤੇ ਮੀਡੀਆ ਨੁੰ ਇਹਨਾਂ ਅਫਵਾਹਾਂ ਨੂੰ ਖਬਰਾਂ ਵਜੋਂ ਚਲਾਉਣ ਤੋਂ ਪਹਿਲਾਂ ਇਸਦੀ ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ। ਐਸ ਐਸ ਪੀ ਨੇ ਕਿਹਾ ਕਿ ਜਿਹੜਾ ਕੋਈ ਅਫਵਾਹਾਂ ਫੈਲਾਏਗਾ, ਉਹਨਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫੋਰੈਂਸਿਕ ਜਾਂਚ ਵੀ ਕੀਤੀ ਜਾ ਰਹੀ ਹੈ ਅਤੇ ਸਬੂਤ ਇਕੱਠੇ ਕਰਕੇ ਉਹ ਪੂਰੇ ਵੇਰਵੇ ਨਾਲ ਦੱਸਣਗੇ। ਉਨ੍ਹਾਂ ਕਿਹਾ ਕਿ ਅਜੇ ਬਹੁਤ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਰਿਕਾਰਡ ਵਿੱਚ ਲਿਆ ਜਾਣਾ ਹੈ।