India

ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਰਿਹਾਅ ਕਰਨ ਦੀ ਕਿਹੜੇ ਮੁੱਖ ਮੰਤਰੀ ਨੇ ਕੀਤੀ ਅਪੀਲ, ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਾਮਿਲਨਾਡੂ ਦੇ ਮੁੱਖ ਮੰਤਰੀ ਸਟਾਲਿਨ ਨੇ ਕਿਹਾ ਹੈ ਕਿ ਰਾਜੀਵ ਗਾਂਧੀ ਦੇ ਕਤਲ ਦੇ ਕੇਸ ਵਿਚ ਦੋਸ਼ੀ ਤਕਰੀਬਨ ਤਿੰਨ ਦਹਾਕਿਆਂ ਤੋਂ ਕੈਦ ਦੀ ਸਜ਼ਾ ਕੱਟ ਰਹੇ ਹਨ। ਉਨ੍ਹਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਸਤੰਬਰ 2018 ਵਿਚ ਰਾਜ ਸਰਕਾਰ ਦੀ ਸਿਫਾਰਸ਼ ਨੂੰ ਸਵੀਕਾਰ ਕਰਨ ਅਤੇ ਰਾਜੀਵ ਗਾਂਧੀ ਕਤਲ ਕਾਂਡ ਦੇ ਸਾਰੇ ਸੱਤ ਦੋਸ਼ੀਆਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕਿ ਦੋਸ਼ੀਆਂ ਵਿਚ ਐਸ. ਨਾਲਿਨੀ, ਮੁਰੂਗਨ, ਸੰਥਨ, ਏ.ਜੀ. ਪੇਰਾਰੀਵਲਨ, ਜਯਕੁਮਾਰ, ਰਾਬਰਟ ਪਾਇਸ ਅਤੇ ਪੀ. ਰਵੀਚੰਦਰਨ ਦਾ ਨਾਂ ਸ਼ਾਮਲਿ ਹੈ।

ਇਹ ਪੱਤਰ ਮੀਡੀਆ ਨੂੰ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿਚ ਰਾਸ਼ਟਰਪਤੀ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਦੋਸ਼ੀ ਪਿਛਲੇ ਤਿੰਨ ਦਹਾਕਿਆਂ ਤੋਂ ਮੁਸੀਬਤਾਂ ਅਤੇ ਤਸੀਹੇ ਝੱਲ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਈ ਹੈ। ਮੁਆਫ਼ੀ ਦੀਆਂ ਪਟੀਸ਼ਨਾਂ ਉੱਤੇ ਵਿਚਾਰ ਕਰਨ ਵਿਚ ਪਹਿਲਾਂ ਹੀ ਦੇਰੀ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਹੈ ਕਿ ਕੋਵਿਡ -19 ਮਹਾਂਮਾਰੀ ਦੇ ਮੌਜੂਦਾ ਹਾਲਾਤਾਂ ਵਿਚ ਅਦਾਲਤ ਜੇਲ੍ਹਾਂ ਵਿੱਚੋਂ ਭੀੜ ਘੱਟ ਕਰਨ ਦੀ ਲੋੜ ਨੂੰ ਵੀ ਮੰਨ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਲਿਨੀ ਦੀ ਅਸਲ ਮੌਤ ਦੀ ਸਜ਼ਾ ਸੰਵਿਧਾਨ ਦੀ ਧਾਰਾ 161 ਦੇ ਤਹਿਤ ਦਿਤੀ ਗਈ ਸੀ, ਜਦੋਂਕਿ ਸੁਪਰੀਮ ਕੋਰਟ ਨੇ ਹੋਰ ਤਿੰਨ ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ।

ਜ਼ਿਕਰਯੋਗ ਹੈ ਕਿ 9 ਸਤੰਬਰ, 2018 ਨੂੰ ਤਾਮਿਲਨਾਡੂ ਸਰਕਾਰ ਨੇ ਤਾਮਿਲਨਾਡੂ ਦੇ ਰਾਜਪਾਲ ਨੂੰ ਸਾਰੇ ਸੱਤ ਦੋਸ਼ੀਆਂ ਦੀ ਬਾਕੀ ਦੀ ਸਜ਼ਾ ਮੁਆਫ ਕਰਨ ਅਤੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਸਿਫਾਰਸ਼ ਕੀਤੀ ਸੀ। ਹਾਲਾਂਕਿ ਅਦਾਲਤ ਨੇ ਕਿਹਾ ਕਿ ਸਜ਼ਾ ਨੂੰ ਮੁਆਫ ਕਰਨ ਅਤੇ ਸੀਬੀਆਈ ਦੀ ਜਾਂਚ ਵਿਚ ਕੋਈ ਸੰਬੰਧ ਨਹੀਂ ਹੈ।