India

ਹਾਥਰਸ ‘ਚ ਵਾਪਰੀ ਵੱਡੀ ਘਟਨਾ, ਕਈਆਂ ਦੀ ਹੋਈ ਮੌਤ ਅਤੇ ਕਈ ਹੋਏ ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਮੰਦਭਾਗੀ ਖ਼ਬਰ ਆ ਰਹੀ ਹੈ, ਜਿੱਥੇ ਸਤਿਸੰਗ ਦੌਰਾਨ ਭਗਦੜ ਕਾਰਨ 122 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 150 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਇਹ ਹਾਦਸਾ ਹਾਥਰਸ ਜ਼ਿਲ੍ਹੇ ਤੋਂ 47 ਕਿਲੋਮੀਟਰ ਦੂਰ ਫੁੱਲਰਾਈ ਪਿੰਡ ਵਿੱਚ ਵਾਪਰਿਆ।

ਇਸ ਹਾਦਸੇ ਤੋਂ ਬਾਅਦ ਸਥਿਤੀ ਬਹੁਤ ਹੀ ਬਦਤਰ ਬਣੀ ਹੋਈ ਹੈ। ਹਸਪਤਾਲ ਦੇ ਬਾਹਰ ਲਾਸ਼ਾ ਖਿੱਲਰੀਆਂ ਪਈਆਂ ਹਨ। ਇੱਥੇ ਕਈਖਿੱਲਰੀਆਂ ਪਈਆਂ ਹਨ। ਸਤਿਸੰਗ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਸੀ।

ਹਾਦਸੇ ਤੋਂ ਬਾਅਦ ਕਿਸੇ ਤਰ੍ਹਾਂ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਵੱਖ-ਵੱਖ ਸਾਧਨਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਯੋਗੀ ਨੇ ਮੁੱਖ ਸਕੱਤਰ ਮਨੋਜ ਸਿੰਘ ਅਤੇ ਡੀਜੀਪੀ ਪ੍ਰਸ਼ਾਂਤ ਕੁਮਾਰ ਨੂੰ ਮੌਕੇ ‘ਤੇ ਭੇਜਿਆ ਹੈ। ਘਟਨਾ ਦੀ ਜਾਂਚ ਲਈ ਏਡੀਜੀ ਆਗਰਾ ਅਤੇ ਅਲੀਗੜ੍ਹ ਕਮਿਸ਼ਨਰ ਦੀ ਟੀਮ ਬਣਾਈ ਗਈ ਹੈ।

ਜਾਣਕਾਰੀ ਮੁਤਾਬਕ ਲੋਕ ਸਤਸੰਗ ਤੋਂ ਬਾਅਦ ਵਾਪਸ ਜਾ ਰਹੇ ਸਨ। ਪਤਾ ਲੱਗਾ ਹੈ ਕਿ ਲੋਕ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਜਾ ਰਹੇ ਸਨ ਅਤੇ ਗੇਟ ਪਤਲਾ ਸੀ। ਜਦੋਂ ਬਹਾਰ ਨਿਕਲ ਰਹੇ ਸੀ ਤਾਂ ਅਚਾਨਕ ਭਗਦੜ ਮੱਚ ਗਈ, ਜਿਸ ਕਾਰਨ ਲੋਕ ਇਕ ਦੂਜੇ ਉੱਪਰ ਡਿੱਗ ਪਏ। ਇਨ੍ਹਾਂ ਵਿੱਚੋਂ ਜਿਆਦਾਤਰ ਬੱਚੇ ਸਨ।

ਇਹ ਵੀ ਪੜ੍ਹੋ –   ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ