ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਗਿਆਨੀ ਰਘਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਦੇ ਦਿੱਤੇ ਅਸਤੀਫੇ ਬਾਰੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣੇ ਅਹੁਦੇ ਉੱਤੇ ਕਾਇਮ ਰਹਿਣ ਦੇ ਨਾਲ ਨਾਲ ਸ੍ਰੀ ਅਕਾਲ ਤਖਤ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਆਪਣੀ ਜਿੰਮੇਵਾਰੀ ਨਿਭਾਉਣ।
ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਅਧਿਕਾਰ ਹੈ ਕਿ ਉਹ ਕਿਸੇ ਵੀ ਮੁਲਾਜ਼ਮ ਅਧਿਕਾਰੀ ਜਾਂ ਕਿਸੇ ਵੀ ਜਥੇਦਾਰ ਨੂੰ ਲਾ ਵੀ ਸਕਦੀ ਹੈ ਅਤੇ ਹਟਾ ਵੀ ਸਕਦੀ ਹੈ। ਇਹ ਕੰਮ ਐਸਜੀਪੀਸੀ ਹੀ ਵੇਖਦੀ ਹੈ ਅਤੇ ਉਹੀ ਵੇਖੇਗੀ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਵੀ ਨੈਤਿਕਤਾ ਹੈ ਕਿ ਧਾਮੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਵਿੱਚ ਸ਼ਾਮਿਲ ਹੋਕੇ ਉਸ ਦੀ ਪ੍ਰਧਾਨਗੀ ਕਰਨ ਅਤੇ ਜੋ ਜਿੰਮੇਵਾਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਹੈ ਉਸ ਨੂੰ ਨਿਭਾਉਣ।