India

STF ਨੇ ਭਾਰਤ-ਪਾਕਿ ਸਰਹੱਦ ‘ਤੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ

STF recovered a large consignment of weapons on the Indo-Pak border

ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਗੁਆਂਢੀ ਦੇਸ਼ ਤੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਹਥਿਆਰਾਂ ਦੀ ਇਹ ਖੇਪ ਕੰਡਿਆਲੀ ਤਾਰਾਂ ਦੇ ਪਾਰ ਤੋਂ ਬੈਠੇ ISI ਦੇ ਏਜੰਟਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ ।

ਜਾਣਕਾਰੀ ਅਨੁਸਾਰ ਇਹ ਹਥਿਆਰ ਭਾਰਤ ਵਿੱਚ ਅੱਤਵਾਦੀਆਂ ਨੂੰ ਮੁਹੱਈਆ ਕਰਵਾਏ ਜਾਣੇ ਸਨ । ਇਸ ਹਥਿਆਰਾਂ ਦੀ ਖੇਪ ਵਿੱਚ 8 ਪਿਸਤੌਲ ਤੇ ਹੋਰ ਅਸਲ ਸ਼ਾਮਿਲ ਸਨ। ਪਰ ਉਸ ਤੋਂ ਪਹਿਲਾਂ ਹੀ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਸੁਰਾਗ ਮਿਲ ਗਿਆ ਅਤੇ ਖੇਪ ਪੁਲਿਸ ਦੇ ਹੱਥ ਲੱਗ ਗਈ । ਇਸ ਪੂਰੇ ਮਾਮਲੇ ਨੂੰ ਲੈ ਕੇ STF ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।

ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਏਜੰਟਾਂ ਨੇ ਸਰਹੱਦੀ ਇਲਾਕਿਆਂ ਵਿੱਚ ਪੈ ਰਹੀ ਧੁੰਦ ਦਾ ਫਾਇਦਾ ਚੁੱਕਦੇ ਹੋਏ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਸੀ । ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਪਤਾ ਲੱਗ ਗਿਆ । ਉਨ੍ਹਾਂ ਨੇ ਤੁਰੰਤ ਪੁਲਿਸ ਫੋਰਸ ਲੈ ਕੇ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਸਮੱਗਲਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਖੇਪ ਬਰਾਮਦ ਕਰ ਲਈ।

ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਸਰਹੱਦ ‘ਤੇ ਹਥਿਆਰਾਂ ਦੀ ਆਮਦ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਸਰਹੱਦੀ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਪੁਲਿਸ ਨੂੰ ਆਪਣਾ ਆਪਰੇਸ਼ਨ ਚਲਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਪੁਲਿਸ ਅਧਿਕਾਰੀਆਂ ਨੇ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਵਿੱਚ ਰਹਿੰਦੇ ਨਸ਼ਾ ਤਸਕਰਾਂ ਦੇ ਨਾਲ-ਨਾਲ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਜਿੱਥੋਂ ਹਥਿਆਰਾਂ ਦੀ ਖੇਪ ਮਿਲੀ ਸੀ।

ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਹ ਖੇਪ ਕਿਸ ਨੂੰ ਦਿੱਤੀ ਜਾਣੀ ਸੀ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਸਾਰੇ ਹਥਿਆਰ ਵਿਦੇਸ਼ੀ ਹਨ।