Punjab

ਨਸ਼ਾਂ ਤਸਕਰਾਂ ਨੂੰ ਰੋਕਣਾ ਨੌਜਵਾਨ ਨੂੰ ਪਿਆ ਮਹਿੰਗਾ , ਕਰ ਦਿੱਤਾ ਇਹ ਹਾਲ…

Stopping drug traffickers cost the youth dearly, he was killed with sharp weapons...

ਬਠਿੰਡਾ : ਬੀਤੀ ਰਾਤ ਚਿੱਟੇ ਦੇ ਤਸਕਰਾਂ ਵੱਲੋਂ ਪਿੰਡ ਸਿਧਾਣਾ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦਾ ਮੈਂਬਰ ਸੀ।

ਜਾਣਕਾਰੀ ਮੁਤਾਬਕ ਬਠਿੰਡਾ ਦੇ ਪਿੰਡ ਸਿਧਾਣਾ ਵਿੱਚ ਸ਼ਨੀਵਾਰ ਰਾਤ ਨਸ਼ਾ ਤਸਕਰਾਂ ਨੇ ਐਂਟੀ ਨਾਰਕੋਟਿਕਸ ਕਮੇਟੀ ਦੇ ਇੱਕ ਮੈਂਬਰ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ (46) ਵਜੋਂ ਹੋਈ ਹੈ।

ਮ੍ਰਿਤਕ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਸਿਧਾਣਾ ਵਿੱਚ ਡਰੱਗ ਕਮੇਟੀ ਬਣਾਈ ਗਈ ਹੈ ਅਤੇ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ। ਨਾਰਕੋਟਿਕ ਕਮੇਟੀ ਵੱਲੋਂ ਸ਼ਨੀਵਾਰ ਰਾਤ ਪਿੰਡ ਨੂੰ ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਗੇਟ ਤੋੜ ਕੇ ਭੱਜ ਗਏ।

ਕਮੇਟੀ ਮੈਂਬਰਾਂ ਨੇ ਇਸ ਦੀ ਸੂਚਨਾ ਜਸਵੀਰ ਸਿੰਘ ਨੂੰ ਦਿੱਤੀ। ਇਸ ਤੋਂ ਬਾਅਦ ਜਸਬੀਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਨਸ਼ਾ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਸਬੀਰ ਸਿੰਘ ਦਾ ਕਤਲ ਕਰ ਦਿੱਤਾ। ਅੱਗੇ ਜਾਕੇ ਇੱਕ ਤਸਕਰ ਨੂੰ ਪਿੰਡ ਦੀ ਕਮੇਟੀ ਵੱਲੋਂ ਕਾਬੂ ਕੀਤਾ ਗਿਆ।